ਕਿਸਾਨਾਂ ਵੱਲੋਂ ਹੁਣ ਆਰ-ਪਾਰ ਦੀ ਲੜਾਈ
ਉਨ੍ਹਾਂ ਮੰਗ ਕੀਤੀ ਕਿ ਜੇਕਰ ਕੋਈ ਕਿਸਾਨ ਖ਼ੁਦਕੁਸ਼ੀ ਕਰਦਾ ਹੈ ਤਾਂ ਉਸ ਦੇ ਪਰਿਵਾਰ ਨੂੰ ਮੁਆਵਜ਼ੇ ਦੇ ਤੌਰ 'ਤੇ 10 ਲੱਖ ਰੁਪਏ ਤੇ ਘਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਨਾਲ ਹੀ ਕਿਸਾਨ ਦਾ ਸਾਰਾ ਕਰਜ਼ਾ ਮਾਫ਼ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਇੱਕ ਕਿਸਾਨ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ , ਉਹ ਧਰਨਾ ਜਾਰੀ ਰੱਖਣਗੇ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿੱਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਲਾਈਨ 'ਤੇ ਬੈਠ ਗਏ ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਵਿੱਚ ਕਈ ਜਥੇਬੰਦਿਆਂ ਹਿੱਸਾ ਲੈ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ, ਉਸ ਵੇਲੇ ਤੱਕ ਇਹ ਪ੍ਰਦਰਸ਼ਨ ਚਾਲੂ ਰਹੇਗਾ।
ਕਿਸਾਨ ਸੰਘਰਸ਼ ਕਮੇਟੀ ਦੇ ਉਪ ਪ੍ਰਧਾਨ ਸਰਵਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੂਰਾ ਕਰਜ਼ਾ ਸਰਕਾਰ ਮਾਫ ਕਰੇ ਤੇ ਜੋ ਸਰਕਾਰ ਨੇ ਕਿਸਾਨਾਂ ਨਾਲ ਸਮਝੌਤਾ ਕੀਤਾ ਹੈ ਕਿ ਬਾਸਮਤੀ ਦੇ ਰੇਟ 500 ਤੇ 1121 ਦਾ ਰੇਟ 5000 ਤੇ 1509 ਦਾ ਰੇਟ 4500 ਰੁਪਏ ਕੀਤਾ ਜਾਵੇਗਾ।
ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਦੇ ਰੇਲਵੇ ਲਾਈਨ 'ਤੇ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਨੰਗਲ ਤੋਂ ਅੰਮ੍ਰਿਤਸਰ ਆ ਰਹੀ ਟਰੇਨ ਪ੍ਰਭਾਵਿਤ ਹੋਈ। ਹਾਲੇ ਤੱਕ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਵੀ ਦਿੱਲੀ ਨਹੀਂ ਜਾ ਸਕੀ।