✕
  • ਹੋਮ

ਸ੍ਰੀ ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਸੰਗਤਾਂ ਦਾ ਆਇਆ ਹੜ੍ਹ

ਏਬੀਪੀ ਸਾਂਝਾ   |  27 Dec 2018 09:46 AM (IST)
1

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸ਼ਹੀਦੀ ਸਭਾ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਅੱਜ ਆਮ ਖ਼ਾਸ ਬਾਗ਼ ਵਿਖੇ ਇਤਿਹਾਸਕ ਨਾਟਕ ਦਿਖਾਏ ਜਾਣਗੇ।

2

ਵੱਡੀ ਗਿਣਤੀ ਸੰਗਤਾਂ ਦੀ ਆਮਦ ਨੂੰ ਮੁੱਖ ਰਖ ਕੇ ਸ਼ਰਧਾਲੂਆਂ ਵੱਲੋਂ ਲੰਗਰ ਚਾਲੂ ਕਰ ਦਿੱਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

3

ਕੌਮ ਦੀ ਖਾਤਰ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਹਰ ਸਾਲ ਸ਼ਹੀਦੀ ਜੋੜ ਮੇਲਾ ਮਨਾਇਆ ਜਾਂਦਾ ਹੈ।

4

ਬੇਸ਼ੱਕ ਪਿਛਲੇ ਕੁਝ ਦਿਨਾਂ ਤੋਂ ਕਾਫੀ ਸੰਗਤ ਇੱਥੇ ਪਹੁੰਚ ਰਹੀ ਹੈ ਪਰ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਜੋਤੀ ਸਰੂਪ ਸਾਹਿਬ ਤੇ ਹੋਰ ਗੁਰਦੁਆਰਿਆਂ ਵਿਖੇ ਨਤਮਸਤਕ ਹੋਏ।

5

ਅੱਜ ਸਵੇਰ ਤੋਂ ਹੀ ਸੰਗਤਾਂ ਲੰਮੀਆਂ ਕਤਾਰਾਂ ਵਿੱਚ ਘੰਟਿਆਂ ਬੱਧੀ ਖਲੋ ਕੇ ਦਰਸ਼ਨ ਦੀਦਾਰੇ ਕਰ ਰਹੀਆਂ ਹਨ। ਕੱਲ੍ਹ ਪਹਿਲੇ ਦਿਨ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਜਿਨ੍ਹਾ ਦੇ ਭੋਗ 28 ਦਸੰਬਰ ਨੂੰ ਪੈਣਗੇ।

6

ਫਤਹਿਗੜ੍ਹ ਸਾਹਿਬ ਦੀ ਧਰਤੀ ਉਹ ਇਤਿਹਾਸਕ ਧਰਤੀ ਹੈ ਜਿਥੇ ਛੋਟੇ ਸਾਹਜ਼ਾਦਿਆਂ ਨੇ ਨਿੱਕੀਆਂ ਜਿੰਦਾ ਵੱਡਾ ਸਾਕਾ ਕਰ ਕੇ ਵਿਖਾਇਆ ਸੀ। ਇਸ ਪਾਵਨ ਅਸਥਾਨ ’ਤੇ 13 ਪੋਹ ਸੰਮਤ 1761 ਨੂੰ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਨੂੰ ਜਿਊਂਦੇ ਦੀਵਾਰ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਸੀ।

7

ਫਤਹਿਗੜ੍ਹ ਸਾਹਿਬ: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲਾ ਆਰੰਭ ਹੋ ਚੁੱਕਾ ਹੈ। ਅੱਜ ਜੋੜ ਮੇਲੇ ਦਾ ਦੂਜਾ ਦਿਨ ਹੈ।

  • ਹੋਮ
  • Photos
  • ਧਰਮ
  • ਸ੍ਰੀ ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਸੰਗਤਾਂ ਦਾ ਆਇਆ ਹੜ੍ਹ
About us | Advertisement| Privacy policy
© Copyright@2025.ABP Network Private Limited. All rights reserved.