ਮਨਮੋਹਨ ਸਿੰਘ ਨੇ 1998 ਤੋਂ 2004 ਤੱਕ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਸੇਵਾ ਨਿਭਾਈ। ਇਸ ਤੋਂ ਬਾਅਦ ਮਨਮੋਹਨ ਸਿੰਘ ਨੇ ਯੂਪੀਏ ਦੀ ਅਗਵਾਈ ਵਿਚ ਅਟਲ ਬਿਹਾਰੀ ਵਾਜਪਾਈ ਦੀ ਐਨਡੀਏ ਸਰਕਾਰ ਨੂੰ ਹਰਾਉਣ ਤੋਂ ਬਾਅਦ 2004 ਤੋਂ 2014 ਦੇ ਵਿਚਾਲੇ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇਸ ਸਮੇਂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ।