✕
  • ਹੋਮ

ਇਨਸਾਫ ਰੋਸ ਮਾਰਚ 'ਚ ਹੁੰਮ-ਹੁੰਮਾ ਕੇ ਪਹੁੰਚੀਆਂ ਸੰਗਤਾਂ

ਏਬੀਪੀ ਸਾਂਝਾ   |  07 Oct 2018 03:55 PM (IST)
1

2

ਉਨ੍ਹਾਂ ਸਵਾਲ ਕੀਤਾ ਕਿ ਮੁਲਜ਼ਮਾਂ ਬਾਰੇ ਪਤਾ ਹੋਣ ਦੇ ਬਾਵਜੂਦ ਗ੍ਰਿਫ਼ਤਾਰੀਆਂ ਕਿਉਂ ਨਹੀਂ ਕੀਤੀਆਂ ਜਾ ਰਹੀਆਂ? ਪੰਥਕ ਆਗੂਆਂ ਨੇ ਕੈਪਟਨ ਤੇ ਬਾਦਲਾਂ ਉਤੇ ਦੋਸਤਾਨਾ ਮੈਚ ਖੇਡਣ ਦਾ ਦੋਸ਼ ਲਾਇਆ।

3

ਇਸ ਮੌਕੇ ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਤੇ ਧਿਆਨ ਸਿੰਘ ਮੰਡ ਨੇ ਦੋਸ਼ ਲਾਇਆ ਕਿ ਪੰਜਾਬ ਦੀ ਕੈਪਟਨ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਸਲੇ ਨੂੰ ਠੰਢੇ ਬਸਤੇ ਵਿੱਚ ਪਾਉਣਾ ਚਾਹੁੰਦੀ ਹੈ।

4

ਪੁਲਿਸ ਨੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਹਨ। ਸੂਤਰਾਂ ਮੁਤਾਬਕ ਪ੍ਰਸ਼ਾਸਨ ਨੇ ਆਲੇ-ਦੁਆਲੇ ਦੇ ਛੇ ਜ਼ਿਲ੍ਹਿਆਂ ਤੋਂ ਪੁਲਿਸ ਸੱਦੀ ਹੈ।

5

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਨੇ ਕੋਟਕਪੂਰਾ ਤੋਂ ਬਰਗਾੜੀ ਤੱਕ ਰੋਸ ਮਾਰਚ ਕਰ ਕੀਤਾ। ਇਹ ਰੋਸ ਮਾਰਚ ਅਨਾਜ ਮੰਡੀ ਬਰਗਾੜੀ ਵਿੱਚ ਪਹੁੰਚਿਆ ਜਿੱਥੇ ਬੇਅਦਬੀ ਖ਼ਿਲਾਫ਼ ਪੰਥਕ ਮੋਰਚਾ ਲਾਇਆ ਗਿਆ ਹੈ। ਇਸ ਰੋਸ ਮਾਰਚ ਵਿੱਚ ਪੰਥਕ ਮੋਰਚੇ ਦੇ ਹਮਾਇਤੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਬਾਗੀ ਸੁਖਪਾਲ ਖਹਿਰਾ ਧੜਾ ਵੀ ਪਹੁੰਚਿਆ ਹੈ।

6

ਆਮ ਆਦਮੀ ਪਾਰਟੀ ਦੇ ਬਾਗੀ ਧੜੇ ਵੱਲੋਂ ਸੁਖਪਾਲ ਖਹਿਰਾ, ਕੰਵਰ ਸੰਧੂ, ਜੈ ਸਿੰਘ ਰੋੜੀ, ਲੋਕ ਇਨਸਾਫ ਪਾਰਟੀ ਤੋਂ ਸਿਮਰਜੀਤ ਬੈਂਸ, ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਟੇਜ 'ਤੇ ਮੌਜੂਦ ਸਨ।

7

ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਵੀ ਬਰਗਾੜੀ ਪਹੁੰਚੇ।

8

ਪੰਥਕ ਮੋਰਚੇ ਦੇ ਲੀਡਰ ਮਾਰਚ ਵਿੱਚ ਤਕਰੀਬਨ 25 ਤੋਂ 30 ਹਜ਼ਾਰ ਲੋਕਾਂ ਦਾ ਇਕੱਠ ਹੋਣ ਦਾ ਦਾਅਵਾ ਕਰ ਰਹੇ ਹਨ। ਜਦਕਿ ਏਜੰਸੀਆਂ ਦੀਆਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰੋਸ ਮਾਰਚ ਵਿੱਚ 15 ਤੋਂ 20 ਹਜ਼ਾਰ ਲੋਕਾਂ ਦਾ ਇਕੱਠ ਹੋ ਸਕਦਾ ਹੈ।

  • ਹੋਮ
  • Photos
  • ਖ਼ਬਰਾਂ
  • ਇਨਸਾਫ ਰੋਸ ਮਾਰਚ 'ਚ ਹੁੰਮ-ਹੁੰਮਾ ਕੇ ਪਹੁੰਚੀਆਂ ਸੰਗਤਾਂ
About us | Advertisement| Privacy policy
© Copyright@2026.ABP Network Private Limited. All rights reserved.