ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ ਸ਼ਤਾਬਦੀ ਮੌਕੇ ਦੇ ਸੈਂਕੜੇ ਸ਼ਹੀਦਾਂ ਦੀ ਯਾਦ 'ਚ ਕੈਂਡਲ ਮਾਰਚ
ਬ੍ਰਿਟਿਸ਼ ਸਾਸ਼ਨਕਾਲ ਮੌਕੇ 13 ਅਪਰੈਲ 1919 ਨੂੰ ਪੰਜਾਬ ਦੇ ਲੈਫ਼ਟੀਨੈਂਟ ਗਵਰਨਰ ਜਨਰਲ ਮਾਈਕਲ ਓਡਵਾਇਰ ਨੇ ਜੱਲ੍ਹਿਆਂਵਾਲਾ ਬਾਗ਼ ਵਿੱਚ ਇਕੱਠੇ ਹੋ ਰਹੇ ਲੋਕਾਂ 'ਤੇ ਗੋਲ਼ੀ ਚਲਾਉਣ ਦੇ ਹੁਕਮ ਦਿੱਤੇ ਸੀ। ਓਡਵਾਇਰ ਦੇ ਹੁਕਮਾਂ ਦੀ ਪਾਲਣਾ ਜਨਰਲ ਰੈਜੀਨਲਡ ਡਾਇਰ ਨੇ ਕੀਤੀ ਸੀ ਤੇ ਸੈਂਕੜੇ ਨਿਹੱਥੇ ਲੋਕਾਂ ਨੂੰ ਗੋਲ਼ੀਆਂ ਨਾਲ ਭੁੰਨ ਦਿੱਤਾ ਸੀ। ਇਸ ਖੂਨੀ ਸਾਕੇ ਦਾ ਬਦਲਾ ਸ਼ਹੀਦ ਊਧਮ ਸਿੰਘ ਨੇ ਇੰਗਲੈਂਡ ਜਾ ਕੇ ਓਡਵਾਇਰ ਨੂੰ ਮਾਰ ਕੇ ਲਿਆ ਸੀ।
Download ABP Live App and Watch All Latest Videos
View In Appਜੱਲ੍ਹਿਆਂਵਾਲਾ ਬਾਗ਼ ਕਾਂਡ ਦੇ ਸ਼ਤਾਬਦੀ ਸਮਾਰੋਹ ਤੋਂ ਇੱਕ ਦਿਨ ਪਹਿਲਾਂ 12 ਅਪਰੈਲ ਦੀ ਸ਼ਾਮ ਸ਼ਹੀਦਾਂ ਨੂੰ ਸ਼ਰਧਾਂਜਰਲੀ ਭੇਂਟ ਕਰਨ ਲਈ ਟਾਊਨ ਹਾਲ ਤੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦੀ ਸਮਾਰਕ ਤਕ ਮੋਮਬੱਤੀ ਮਾਰਚ ਕੱਢਿਆ ਗਿਆ।
ਬਾਅਦ ਦੁਪਹਿਰ ਹੋਣ ਵਾਲੇ ਸਰਕਾਰੀ ਸਮਾਗਮ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਭਲਕੇ ਸਵੇਰੇ ਦੁਬਾਰਾ ਜੱਲ੍ਹਿਆਂ ਵਾਲੇ ਬਾਗ਼ ਪਹੁੰਚਣਗੇ। ਕੈਪਟਨ ਨੇ ਅੱਜ ਬਰਤਾਨਵੀ ਸਰਕਾਰ ਤੋਂ ਇਸ ਖ਼ੂਨੀ ਸਾਕੇ ਲਈ ਮੁਆਫ਼ੀ ਦੀ ਮੰਗ ਕੀਤੀ ਹੈ।
ਕੈਂਡਲ ਮਾਰਚ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਲੋਕਾਂ ਨੇ ਵੀ ਵਧ ਚੜ੍ਹ ਕੇ ਹਿੱਸਾ ਲਿਆ ਤੇ ਸ਼ਹਾਦਤ ਨੂੰ ਸਿਜਦਾ ਕੀਤਾ।
ਇਸ ਮਾਰਚ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ।
- - - - - - - - - Advertisement - - - - - - - - -