ਇਸ ਤੋਂ ਪਹਿਲਾਂ 31 ਦਸੰਬਰ, 2017 ਨੂੰ ਅੱਤਵਾਦੀਆਂ ਨੇ ਪੁਲਵਾਮਾ ‘ਚ ਸੀ. ਆਰ. ਪੀ. ਐੱਫ. ਕੈਂਪ ਨੂੰ ਨਿਸ਼ਾਨਾ ਬਣਾਇਆ ਸੀ। ਜੈਸ਼ ਦੇ 2 ਅੱਤਵਾਦੀਆਂ ਨੇ ਅਵੰਤੀਪੁਰਾ ਦੇ ਲੀਥਪੋਰਾ ‘ਚ ਹਮਲਾ ਕੀਤਾ ਸੀ। ਇਸ ਹਮਲੇ ਦੌਰਾਨ 5 ਜਵਾਨ ਸ਼ਹੀਦ ਹੋ ਗਏ ਸਨ, ਜਦੋਂ ਕਿ ਘੰਟਿਆਂ ਗੋਲਾਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੋਹਾਂ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।