✕
  • ਹੋਮ

ਮਜੀਠੀਆ ਦੇ ਹਲਕੇ 'ਚ ਕੇਜਰੀਵਾਲ ਦਾ ਸ਼ਕਤੀ ਪ੍ਰਦਰਸ਼ਨ, ਦੇਖੋ ਤਸਵੀਰਾਂ

ਏਬੀਪੀ ਸਾਂਝਾ   |  29 Dec 2016 07:12 PM (IST)
1

2

ਕੇਜਰੀਵਾਲ ਨੇ ਕਿਹਾ ਕਿ ਅਮਰਿੰਦਰ ਸਿੰਘ ਬਿਕਰਮ ਮਜੀਠੀਆ ਦੇ ਚਾਚਾ ਹਨ। ਇਸ ਲਈ ਉਨ੍ਹਾਂ ਪਿਛਲੀਆਂ ਵਿਧਨ ਸਭਾ ਚੋਣਾਂ ਦੌਰਾਨ ਉਨ੍ਹਾਂ ਖਿਲਾਫ ਜਾਣਬੁੱਝ ਕੇ ਕਮਜ਼ੋਰ ਉਮੀਦਵਾਰ ਉਤਾਰਿਆ ਸੀ। ਇਸ ਵਾਰ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਬਿਕਰਮ ਮਜੀਠੀਆ ਨੂੰ ਹਰਾਉਣਾ ਜ਼ਰੂਰੀ ਹੈ।

3

ਮਜੀਠਾ ‘ਚ ਆਪਣੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਕੇਜਰੀਵਾਲ ਨੇ ਮਜੀਠੀਆ ‘ਤੇ ਹਮਲਾ ਬੋਲਦਿਆਂ ਕਿਹਾ ਕਿ ਮਜੀਠੀਆ ਨੇ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ ਹੈ। ਕੇਜਰੀਵਾਲ ਨੇ ਇੱਥੇ ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹਮਲਾ ਬੋਲਿਆ।

4

ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਜੀਠਾ ‘ਚ ਰੋਡ ਸ਼ੋਅ ਕੀਤਾ। ਮਜੀਠਾ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸਾਲੇ ਤੇ ਪੰਜਾਬ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਹਲਕਾ ਹੈ। ‘ਆਪ’ ਨੇ ਇਸ ਹਲਕੇ ‘ਚ ਹਿੰਮਤ ਸਿੰਘ ਸ਼ੇਰਗਿੱਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

  • ਹੋਮ
  • Photos
  • ਖ਼ਬਰਾਂ
  • ਮਜੀਠੀਆ ਦੇ ਹਲਕੇ 'ਚ ਕੇਜਰੀਵਾਲ ਦਾ ਸ਼ਕਤੀ ਪ੍ਰਦਰਸ਼ਨ, ਦੇਖੋ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.