ਮੀਰੀ ਪੀਰੀ ਦਿਵਸ ਮੌਕੇ ਸਿੱਖ ਸੰਗਤ ਨੂੰ ਗੁਰੂ ਮਾਰਗ 'ਤੇ ਚੱਲਣ ਦੀ ਅਪੀਲ
ਅੱਜ ਸਵੇਰੇ ਗੁਰਬਾਣੀ ਦੇ ਪਾਠ ਤੋਂ ਬਾਅਦ ਸ਼ਬਦ ਕੀਰਤਨ ਦੇ ਪਾਠ ਕਰਵਾਏ ਗਏ।
ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਵੀ ਅੱਜ ਦੇ ਇਤਿਹਾਸਕ ਦਿਨ ਦੀ ਮਹੱਤਤਾ 'ਤੇ ਚਾਨਣਾ ਪਾਇਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਮਾਰਗ ਤੇ ਚੱਲਣ ਦੀ ਅਪੀਲ ਕੀਤੀ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਸਾਹਿਬ ਵਿਖੇ ਪੁੱਜੇ। ਉਨ੍ਹਾਂ ਨਾਲ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੀ ਮੌਜੂਦ ਸਨ।
ਇਸ ਤੋਂ ਬਾਅਦ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੇ ਇਤਿਹਾਸਕ ਤੱਥਾਂ ਬਾਰੇ ਜਾਣਕਾਰੀ ਦਿੱਤੀ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਮੀਰੀ ਪੀਰੀ ਦੀ ਸਥਾਪਨਾ ਕਰਨ ਦਾ ਮਕਸਦ ਵੀ ਦੱਸਿਆ।
ਸ੍ਰੀ ਅਕਾਲ ਤਖਤ ਸਾਹਿਬ 'ਤੇ ਅੱਜ ਮੀਰੀ ਪੀਰੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਦੇਸ਼ ਤੇ ਵਿਦੇਸ਼ਾਂ ਤੋਂ ਸੰਗਤਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ।