ਅੱਜ ਦੇ ਦਿਨ 1699 ਦੀ ਵਿਸਾਖੀ ਨੂੰ ਇਸ ਪਾਵਨ ਅਸਥਾਨ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ, ਵੇਖੋ ਤਸਵੀਰਾਂ
Download ABP Live App and Watch All Latest Videos
View In Appਵੇਖੋ ਹੋਰ ਤਸਵੀਰਾਂ।
ਉਸ ਪਾਵਨ ਇਤਿਹਾਸ ਨੂੰ ਯਾਦ ਕਰਦਿਆਂ ਹਰ ਸਾਲ ਲੱਖਾਂ ਦੀ ਤਾਦਾਦ 'ਚ ਸਿੱਖ ਸੰਗਤਾਂ ਇਸ ਪਾਵਨ ਅਸਥਾਨ 'ਤੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।
ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਅਸਥਾਨ ਤੇ 1699 ਈ. ਨੂੰ ਵਿਸਾਖੀ ਵਾਲੇ ਦਿਨ ਸਮੇਂ ਦੇ ਜ਼ਬਰ ਤੇ ਜਾਲਮ ਹਾਕਮਾਂ ਦਾ ਮੁਕਾਬਲਾ ਕਰਨ ਤੇ ਧਾਰਮਿਕ ਸਿਆਸੀ ਸਮਾਜਿਕ ਅਜ਼ਾਦੀ ਨੂੰ ਕਾਇਮ ਰੱਖਣ ਲਈ ਸੰਤ ਸਿਪਾਹੀ ਖਾਲਸਾ ਪੰਥ ਦੀ ਸਾਜਣਾ ਕੀਤੀ ਸੀ।
ਇਸ ਤਸਵੀਰ ਵਿੱਚ ਵੇਖੋ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਵਨ ਇਸ਼ਨਾਨ ਦੀ ਸੇਵਾ ਦੇ ਦ੍ਰਿਸ਼।
1699 ਈ. ਨੂੰ 13 ਅਪਰੈਲ ਵਿਸਾਖੀ ਵਾਲੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਦਿਨ ਨੂੰ ਸਿੱਖ ਪੰਥ 'ਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਇਸ ਮੌਕੇ 11 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਤੇ ਅੱਜ 14 ਮਾਰਚ ਨੂੰ ਇਸ ਦੇ ਭੋਗ ਪਾਏ ਗਏ।
ਖਾਲਸਾ ਪੰਥ ਦੀ ਸਥਾਪਨਾ ਦਿਵਸ ਨੂੰ ਸਮਰਪਿਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਨਿਰੰਤਰ ਜਾਰੀ ਹੈ।
ਅਨੰਦਪੁਰ ਸਾਹਿਬ: ਇਹ ਉਹ ਪਾਵਨ ਅਸਥਾਨ ਹੈ ਜਿੱਥੇ ਅੱਜ ਦੇ ਦਿਨ 1699 ਦੀ ਵਿਸਾਖੀ ਵਾਲੇ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।
- - - - - - - - - Advertisement - - - - - - - - -