ਵੇਖੋ ਮੇਲਾ ਮਾਘੀ 'ਚ ਨਗਰ ਕੀਰਤਨ ਦਾ ਖਾਸ ਤਸਵੀਰਾਂ
ਏਬੀਪੀ ਸਾਂਝਾ | 15 Jan 2019 03:52 PM (IST)
1
ਇਸ ਮੌਕੇ ਰਾਗੀ ਸਿੰਘਾਂ ਵੱਲੋਂ ਸੰਗਤ ਨੂੰ ਗੁਰੂ ਜਸ ਗਾਇਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।
2
3
ਨਗਰ ਕੀਰਤਨ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਮੁਕਤਸਰ ਸਾਹਿਬ ਦੇ ਬਾਜ਼ਾਰ ਥਾਣੀਂ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ ਤੇ ਦਾਤਣਸਰ ਸਾਹਿਬ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਮਾਪਤ ਹੋਇਆ।
4
5
ਸ੍ਰੀ ਮੁਕਤਸਰ ਵਿਖੇ 40 ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹਰ ਸਾਲ ਮੇਲਾ ਮਾਘੀ ਮਨਾਇਆ ਜਾਂਦਾ ਹੈ। ਇਸੇ ਸਬੰਧ ਵਿੱਚ ਹਰ ਸਾਲ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਜਾਂਦਾ ਹੈ।
6
ਨਗਰ ਕੀਰਤਨ ਦੀ ਅਗਵਾਈ ਪਿਆਰਿਆਂ ਨੇ ਕੀਤੀ ਤੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਦਾ ਪ੍ਰਕਾਸ਼ ਕੀਤਾ ਗਿਆ।
7
ਨਗਰ ਕੀਰਤਨ ਵਿੱਚ ਫ਼ੌਜੀ ਬੈਂਡ ਨੇ ਆਪਣੀਆਂ ਮਧੁਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ।
8
9
ਮਾਘੀ ਮੇਲੇ ਦੇ ਸੰਪੰਨ ਹੋਣ ਮਗਰੋਂ ਪੂਰੇ ਸ਼ਹਿਰ ਵਿੱਚ ਇਹ ਨਗਰ ਕੀਰਤਨ ਸਜਾਇਆ ਜਾਂਦਾ ਹੈ।