ਸੁਖਬੀਰ ਤੇ ਬਿਕਰਮ ਮਜੀਠੀਆ ਨੇ ਪੁੱਲ 'ਤੇ ਗੁਜਾਰੀ ਰਾਤ!
ਹਰੀਕੇ ਪੱਤਣ ਨੇੜੇ ਬੰਗਾਲੀ ਵਾਲੇ ਪੁਲ ਉੱਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਧਰਨਾ ਲਾ ਕੇ ਆਵਾਜਾਈ ਠੱਪ ਕਰਨ ਪਿੱਛੋਂ ਦੇਰ ਸ਼ਾਮ ਸਤਲੁਜ ਦਰਿਆ ਉੱਤੇ ਮਾਝੇ-ਮਾਲਵੇ ਅਤੇ ਮਾਲਵਾ-ਦੁਆਬਾ ਦੇ ਰਸਤੇ ਰੋਕਦੇ ਹੋਏ ਦਰਿਆਈ ਪੁਲਾਂ ਉੱਤੇ ਰੋਸ ਧਰਨਾ ਮਾਰ ਕੇ ਆਵਾਜਾਈ ਠੱਪ ਕਰ ਦਿੱਤੀ ਗਈ, ਜਿਸ ਨਾਲ ਮਾਲਵੇ ਤੋਂ ਮਾਝੇ ਵੱਲ ਆਉਣ-ਜਾਣ ਦੇ ਸਾਰੇ ਰਸਤੇ ਬੰਦ ਹੋ ਗਏ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ, ਹਰ ਵਿਧਾਇਕ ਮੁੱਖ ਮੰਤਰੀ ਹੈ ਤੇ ਹਰ ਐਸ ਐਸ ਪੀ ਡੀਜੀਪੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਇਤਿਹਾਸ ਨਹੀਂ ਪਰ ਅਕਾਲੀ ਦਲ ਮੋਰਚਿਆਂ ਕਰਕੇ ਜਾਣਿਆਂ ਜਾਂਦਾ ਹੈ
ਉਨ੍ਹਾਂ ਅਕਾਲੀ ਵਰਕਰਾਂ ਉੱਤੇ ਹਮਲਾ ਕਰਨ ਵਾਲੇ ਤੇ ਦੰਗਾ ਕਰਨ ਵਾਲੇ ਕਾਂਗਰਸੀ ਆਗੂਆਂ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਡੀ ਐਸ ਪੀ ਜ਼ੀਰਾ ਅਤੇ ਐਸ ਐਚ ਓ ਸਣੇ ਸਥਾਨਕ ਪੁਲਿਸ ਅਧਿਕਾਰੀ, ਜਿਨ੍ਹਾਂ ਅਕਾਲੀ ਆਗੂਆਂ ਉੱਤੇ ਹਮਲੇ ਵਿੱਚ ਮਦਦ ਕੀਤੀ ਸੀ, ਨੂੰ ਤੁਰੰਤ ਸਸਪੈਂਡ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਦੇ ਆਈ ਜੀ, ਐਮ ਐਸ ਛੀਨਾ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮੁਤਾਬਕ ਕਾਂਗਰਸ ਦੀ ਸ਼ਹਿ ਉੱਤੇ ਪਾਰਟੀ ਆਗੂਆਂ ਤੇ ਵਰਕਰਾਂ ਖ਼ਿਲਾਫ਼ ਦਰਜ ਕੀਤੇ ਕੇਸਾਂ ਤੇ ਚਾਰ ਥਾਵਾਂ, ਜਿੱਥੇ ਅਕਾਲੀ ਵਰਕਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਨਹੀਂ ਕਰਨ ਦਿੱਤੇ ਗਏ, ਦਾ ਚੋਣ ਅਮਲ ਨਾ ਰੋਕੇ ਜਾਣ ਖ਼ਿਲਾਫ਼ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰੀਕੇ ਪੱਤਣ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅਣਮਿੱਥੇ ਸਮੇਂ ਲਈ ਚਾਲੂ ਰੱਖਣ ਦਾ ਐਲਾਨ ਕਰ ਦਿੱਤਾ ਹੈ।
ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਸ਼ੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਮੁੱਖ ਮੰਗ ਅਕਾਲੀ ਲੀਡਰਾਂ ਤੇ ਦਰਜ ਪਰਚੇ ਤੁਰੰਤ ਰੱਦ ਕੀਤੇ ਜਾਣ ਹੈ ਜੇਕਰ ਹੁਣ ਵੀ ਸਰਕਾਰ ਨੇ ਕੋਈ ਸੁਣਵਾਈ ਨਾ ਕੀਤੀ ਤਾਂ ਇਹ ਧਾਰਨਾ ਮੋਰਚੇ ਦਾ ਰੂਪ ਵੀ ਲੈ ਸਕਦਾ ਹੈ।
ਚੰਡੀਗੜ੍ਹ- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਬੀਤੇ ਦਿਨ ਨਗਰ ਪੰਚਾਇਤ ਚੋਣਾਂ ਸਬੰਧੀ ਅਕਾਲੀਆਂ ਤੇ ਕਾਂਗਰਸੀਆਂ ਦਰਮਿਆਨ ਖ਼ੂਨੀ ਝੜਪਾਂ ਤੇ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਹਰੀਕੇ ਪੱਤਣ ਵਿੱਖੇ ਲੱਗੇ ਧਰਨੇ ਵਿੱਚ ਸ਼ਾਮਲ ਹੋਏ।