ਧੱਕੇ ਨਾਲ ਅਧਿਆਪਕਾਂ ਦੀ ਬਦਲੀਆਂ ਖ਼ਿਲਾਫ ਲੋਕਾਂ ਵੱਲੋਂ ਪ੍ਰਦਰਸ਼ਨ

ਆਗੂਆਂ ਮੁਤਾਬਕ ਮਿਡਲ ਸਕੂਲਾਂ ਵਿੱਚੋਂ ਸੀ.ਐਂਡ.ਵੀ ਅਤੇ ਭਾਸ਼ਾ ਦੀ ਇੱਕ ਇੱਕ ਪੋਸਟ ਖਤਮ ਕਰਕੇ ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚੋਂ ਆਰਜ਼ੀ ਪ੍ਰਬੰਧ ਦੇ ਨਾਂ ’ਤੇ ਅਧਿਆਪਕਾਂ ਨੂੰ ਦੂਰ ਦੁਰਾਡੇ ਸਕੂਲਾਂ ਵਿੱਚ ਸ਼ਿਫਟ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਡੈਮੋਕਰੇਟਿਕ ਟੀਚਰਜ਼ ਫਰੰਟ ਕਿਸੇ ਵੀ ਕੀਮਤ ’ਤੇ ਅਜਿਹੇ ਵਿਦਿਆਰਥੀ ਅਤੇ ਅਧਿਆਪਕ ਵਿਰੋਧੀ ਫੈਸਲੇ ਨੂੰ ਲਾਗੂ ਨਹੀਂ ਹੋਣ ਦੇਵੇਗਾ। ਆਗੂਆਂ ਨੇ ਕਿਹਾ ਕਿ ਸਿੱਖਿਆ ਸਕੱਤਰ ਵੱਲੋਂ ਰੋਜ਼ਾਨਾ ਨਵੇਂ ਤੋਂ ਤਜ਼ਰਬੇ ਕਰਨ ਨਾਲ ਵਿਦਿਆਰਥੀਆਂ ਦਾ ਕੋਈ ਫਾਇਦਾ ਹੋਣ ਦੀ ਬਿਜਾਏ ਉਲਟਾ ਨੁਕਸਾਨ ਹੋ ਰਿਹਾ ਹੈ।
ਮਾਨਸਾ: ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਵੱਲੋਂ ਮਿਡਲ ਸਕੂਲਾਂ ਵਿੱਚੋਂ ਆਧਿਆਪਕਾਂ ਨੂੰ ਦੂਰ ਦੂਰਾਡੇ ਸਕੂਲਾਂ ਵਿੱਚ ਸ਼ਿਫਟ ਕਰਨ ਦੇ ਖਿਲਾਫ ਪਿੰਡਾਂ ਦੇ ਲੋਕ ਤੇ ਸਕੂਲ ਬੱਚਿਆਂ ਸਮੇਤ ਪ੍ਰਦਰਸ਼ਨ ਕਰਨ ਲੱਗੇ ਹਨ।
ਇਸ ਮੌਕੇ ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਧਾਲੀਵਾਲ ਅਤੇ ਸਕੱਤਰ ਅਮੋਲਕ ਡੇਲੂਆਣਾ ਨੇ ਦੱਸਿਆ ਬੱਚਿਆਂ ਦੇ ਸਾਲਾਨਾ ਇਮਤਿਹਾਨਾਂ ’ਚ ਬਹੁਤ ਥੋੜ੍ਹਾ ਸਮਾਂ ਬਾਕੀ ਰਹਿ ਗਿਆ ਹੈ ਅਤੇ ਇਸ ਸਮੇਂ ਅਧਿਆਪਕਾਂ ਨੂੰ ਸਕੂਲਾਂ ਵਿੱਚੋ ਸ਼ਿਫਟ ਕਰਨਾ ਬਹੁਤ ਮੰਦਭਾਗਾ ਹੈ, ਇਸ ਨਾਲ ਜਿੱਥੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਵੇਗਾ, ਉੱਥੇ ਅਧਿਆਪਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਜ਼ਿਲ੍ਹੇ ਦੇ ਪਿੰਡਾਂ ਜੀਤਗੜ੍ਹ ਅਤੇ ਮਾਨਬੀਬੜੀਆਂ ਦੇ ਲੋਕਾਂ ਅਤੇ ਬੱਚਿਆਂ ਵੱਲੋਂ ਸਕੂਲਾਂ ਦੇ ਬਾਹਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਸਿੱਖਿਆ ਅਫਸਰ ਦੇ ਇਸ ਵਿਦਿਆਰਥੀ ਅਤੇ ਅਧਿਆਪਕ ਵਿਰੋਧੀ ਫੈਸਲੇ ਦਾ ਵਿਰੋਧ ਕੀਤਾ ਗਿਆ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅਜਿਹਾ ਵਿਰੋਧ ਹਰ ਰੋਜ਼ ਸਕੂਲ ਲੱਗਣ ਤੋਂ ਪਹਿਲਾਂ ਲਗਾਤਾਰ ਹੁੰਦਾ ਰਹੇਗਾ।