ਪ੍ਰਿਅੰਕਾ ਵੱਲੋਂ ਰੋਹਿੰਗਿਆ ਬੱਚਿਆਂ ਦੀ ਬਾਂਹ ਫੜਨ ਦੀ ਅਪੀਲ
ਏਬੀਪੀ ਸਾਂਝਾ | 22 May 2018 12:56 PM (IST)

1
ਪ੍ਰਿਅੰਕਾ ਨੇ ਇੰਸਟਾਗ੍ਰਾਮ ’ਤੇ ਇਨ੍ਹਾਂ ਬੱਚਿਆਂ ਨਾਲ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
2
ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਪੀੜਤ ਬੱਚਿਆਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
3
ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਰੋਹਿੰਗਿਆ ਮੁਸਲਮਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਯੂਨੀਸੈੱਫ ਦੀ ਸਦਭਾਵਨਾ ਦੂਤ ਪ੍ਰਿਅੰਕਾ ਨੇ ਬੰਗਲਾਦੇਸ਼ ਵਿੱਚ ਰੋਹਿੰਗਿਆ ਸ਼ਰਨਾਰਥੀ ਕੈਂਪਾਂ ਦਾ ਦੌਰਾ ਕੀਤਾ।
4
ਪ੍ਰਿਅੰਕਾ ਨੇ ਸੰਸਾਰ ਨੂੰ ਰੋਹਿੰਗਿਆ ਸ਼ਰਨਾਰਥੀਆਂ ਦੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਸਾਂਝੇ ਯਤਨ ਕਰਨ ਆਰੰਭਣ ’ਤੇ ਜ਼ੋਰ ਦਿੱਤਾ।
5
ਸ਼ਰਨਾਰਥੀ ਕੈਂਪਾਂ ਵਿੱਚ ਰਹਿ ਰਹੇ ਇਨ੍ਹਾਂ ਬੱਚਿਆਂ ਨੂੰ ਇਹ ਨਹੀਂ ਪਤਾ ਕਿ ਉਹ ਕਿਸ ਦੇਸ਼ ਦੇ ਵਾਸੀ ਹਨ। ਇੱਥੋਂ ਤੱਕ ਕਿ ਇਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਨੂੰ ਅਗਲਾ ਖਾਣਾ ਕਦੋਂ ਮਿਲੇਗਾ।
6
7
ਮਿਆਂਮਾਰ ਤੋਂ 2017 ਦੇ ਅੱਧ ਵਿੱਚ ਉਜਾੜੇ ਸੱਤ ਲੱਖ ਰੋਹਿੰਗਿਆ ਸਰਹੱਦ ਪਾਰ ਕਰਕੇ ਬੰਗਲਾਦੇਸ਼ ਪਹੁੰਚ ਗਏ ਸਨ। ਇਨ੍ਹਾਂ ਵਿੱਚ 60 ਫੀਸਦੀ ਬੱਚੇ ਹਨ।