ਗੁਜਰਾਤ 'ਚ ਕੀਤਾ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਯਾਦ
ਏਬੀਪੀ ਸਾਂਝਾ | 24 Feb 2019 04:46 PM (IST)
1
ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਜਰਾਤ ਦੀ ਸਿੱਖ ਸੰਗਤ ਤੇ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।
2
3
4
5
ਵਿਸ਼ੇਸ਼ ਗੁਰਮਿਤ ਸਮਾਗਮ 'ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਵੱਡੀ ਗਿਣਤੀ 'ਚ ਪੰਥਕ ਸਖ਼ਸ਼ੀਅਤਾਂ ਹਾਜ਼ਰ ਹਨ।
6
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸਮੁੱਚੇ ਸਿੱਖ ਜਗਤ ਵੱਲੋਂ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ।
7
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਇਨ੍ਹਾਂ ਸਮਾਗਮਾਂ ਵਿੱਚ ਪੰਥ ਦੇ ਉੱਚ ਕੋਟੀ ਦੇ ਵਿਦਵਾਨ, ਰਾਗੀ, ਢਾਡੀ ਸਿੱਖ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਦੇ ਜੀਵਨ ਤੋਂ ਜਾਣੂੰ ਕਰਵਾ ਰਹੇ ਹਨ।