✕
  • ਹੋਮ

ਕੈਪਟਨ ਦੇ ਕੋਰੇ ਜਵਾਬ ਮਗਰੋਂ ਸੜਕਾਂ 'ਤੇ ਡਟੇ ਥਰਮਲ ਕਾਮੇ

ਏਬੀਪੀ ਸਾਂਝਾ   |  23 Jan 2018 01:39 PM (IST)
1

ਮੁੱਖ ਮੰਤਰੀ ਨੇ ਆਖਿਆ ਕਿ ਬੰਦ ਕੀਤੇ ਥਰਮਲ ਪਲਾਂਟ ਦੇ ਕਾਰਜ ਪੂਰੀ ਤਰ੍ਹਾਂ ਠੱਪ ਹੋਣ ਤੋਂ ਬਾਅਦ ਬਠਿੰਡਾ ਪਲਾਂਟ ਦੀ ਵਾਧੂ ਮਾਨਵੀ ਸ਼ਕਤੀ ਦੀਆਂ ਸੇਵਾਵਾਂ ਉਨ੍ਹਾਂ ਕੰਮਾਂ ਲਈ ਲਈਆਂ ਜਾਣਗੀਆਂ, ਜਿੱਥੇ ਸਟਾਫ ਦੀ ਥੁੜ ਹੋਵੇਗੀ।

2

ਮੁੱਖ ਮੰਤਰੀ ਨੇ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਆਖਿਆ ਕਿ ਥਰਮਲ ਪਲਾਂਟ ਬੰਦ ਹੋਣ ਨਾਲ ਕਿਸੇ ਵੀ ਮੁਲਾਜ਼ਮ ਦੇ ਰੁਜ਼ਗਾਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਤੇ ਸਾਰੇ ਕਾਮਿਆਂ ਦੀਆਂ ਸੇਵਾਵਾਂ ਉਸੇ ਇਲਾਕੇ ਵਿਚ ਹੀ ਲਈਆਂ ਜਾਣਗੀਆਂ।

3

ਮੁੱਖ ਮੰਤਰੀ ਨੇ ਬਠਿੰਡਾ ਥਰਮਲ ਪਲਾਂਟ ਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਬਾਰੇ ਆਖਿਆ ਕਿ ਸੂਬੇ ਵਿੱਚ ਬਿਜਲੀ ਦੀ ਮੰਗ ਘਟਣ ਤੇ ਹੋਰ ਬਦਲਵੇਂ ਵਸੀਲਿਆਂ ਤੋਂ ਸਸਤੀ ਬਿਜਲੀ ਦੀ ਮੌਜੂਦਗੀ ਹੋਣ ਜਿਹੇ ਅਹਿਮ ਕਾਰਨਾਂ ਕਰਕੇ ਇਹ ਫੈਸਲਾ ਲਿਆ ਗਿਆ।

4

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਨੂੰ ਬੰਦ ਕਰਨ ਬਾਰੇ ਸਰਕਾਰ ਵੱਲੋਂ ਲਏ ਫੈਸਲੇ ਤੋਂ ਪਿੱਛੇ ਹਟਣ ਦੀ ਸੰਭਾਵਨਾ ਰੱਦ ਕਰ ਦਿੱਤੀ ਹੈ।

5

ਥਰਮਲ ਕਾਮੇ ਇੱਕ ਜਨਵਰੀ ਤੋਂ ਲਗਾਤਾਰ ਦਿਨ-ਰਾਤ ਧਰਨੇ ਉੱਪਰ ਬੈਠੇ ਹਨ।

6

ਥਰਮਲ ਕਾਮੇ ਵੱਡੀ ਗਿਣਤੀ ਵਿੱਚ ਬੱਚਿਆਂ ਤੇ ਔਰਤਾਂ ਸਮੇਤ ਸੜਕ ਉੱਪਰ ਬੈਠ ਗਏ। ਇਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।

7

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ ਕੋਰੀ ਨਾਂਹ ਕਰਨ ਮਗਰੋਂ ਬਠਿੰਡਾ ਦੇ ਥਰਮਲ ਕਾਮਿਆਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਅੱਜ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਬਠਿੰਡਾ ਮਾਨਸਾ ਹਾਈਵੇ ਉੱਪਰ ਜਾਮ ਲਾ ਦਿੱਤਾ।

  • ਹੋਮ
  • Photos
  • ਖ਼ਬਰਾਂ
  • ਕੈਪਟਨ ਦੇ ਕੋਰੇ ਜਵਾਬ ਮਗਰੋਂ ਸੜਕਾਂ 'ਤੇ ਡਟੇ ਥਰਮਲ ਕਾਮੇ
About us | Advertisement| Privacy policy
© Copyright@2026.ABP Network Private Limited. All rights reserved.