✕
  • ਹੋਮ

ਜਦੋਂ ਆਂਗਣਵਾੜੀ ਵਰਕਰਾਂ ਨੇ ਪਾਈਆਂ ਪੁਲਿਸ ਨੂੰ ਭਾਜੜਾਂ

ਏਬੀਪੀ ਸਾਂਝਾ   |  02 May 2018 05:31 PM (IST)
ਜਦੋਂ ਆਂਗਣਵਾੜੀ ਵਰਕਰਾਂ ਨੇ ਪਾਈਆਂ ਪੁਲਿਸ ਨੂੰ ਭਾਜੜਾਂ
1

ਵਿੱਤ ਮੰਤਰੀ ਵੀ ਉਨ੍ਹਾਂ ਨੂੰ ਮਿਲਣ ਤੋਂ ਅਕਸਰ ਕਤਰਾਉਂਦੇ ਰਹਿੰਦੇ ਹਨ ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਵਿੱਤ ਮੰਤਰੀ ਦਾ ਰਾਹ ਵਾਰ ਵਾਰ ਰੋਕਣਾ ਪੈ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਪੂਰੇ ਮਾਮਲੇ ਦਾ ਭਾਂਡਾ ਕੇਂਦਰ ਤੇ ਭੰਨ੍ਹਦਿਆਂ ਸਿਰਫ ਇੰਨਾ ਹੀ ਕਿਹਾ ਕਿ ਅਸੀਂ ਇਨ੍ਹਾਂ ਦੀਆਂ ਮੰਗਾਂ ਤੇ ਗ਼ੌਰ ਕਰਨ ਦੀ ਕੋਸ਼ਿਸ਼ ਜ਼ਰੂਰ ਕਰਾਂਗੇ।

2

ਆਂਗਨਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ 94ਵੇਂ ਦਿਨ ਤੋਂ ਲਗਾਤਾਰ ਦਿਨ ਰਾਤ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਸਾਹਮਣੇ ਧਰਨਾ ਲਾ ਕੇ ਬੈਠੀਆਂ ਹਨ ਪਰ ਸਰਕਾਰ ਨੇ ਇੱਕ ਵਾਰ ਵੀ ਆ ਕੇ ਉਨ੍ਹਾਂ ਦੀ ਸਾਰ ਨਹੀਂ ਲਈ ਤੇ ਨਾ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਦਿੱਤਾ ਜਾ ਰਿਹਾ ਹੈ।

3

ਮਹਿਲਾ ਪੁਲਿਸ ਮੁਲਾਜ਼ਮਾਂ ਨੇ ਆਂਗਣਵਾੜੀ ਵਰਕਰਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਆਂਗਣਵਾੜੀ ਵਰਕਰਾਂ ਅੱਗੇ ਪੁਲਿਸ ਮੁਲਾਜ਼ਮਾਂ ਦੀ ਕੋਈ ਪੇਸ਼ ਨਹੀਂ ਚੱਲੀ। ਆਂਗਣਵਾੜੀ ਵਰਕਰਾਂ ਨੇ ਮਹਿਲਾ ਪੁਲਿਸ ਮੁਲਾਜ਼ਮਾਂ ਦੇ ਡੰਡੇ ਤੱਕ ਖੋਹ ਲਏ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਹੋਰ ਮਹਿਲਾ ਪੁਲਿਸ ਕਰਮੀਆਂ ਨੂੰ ਬੁਲਾ ਕੇ ਕਾਫੀ ਜੱਦੋ ਜਹਿਦ ਤੋਂ ਬਾਅਦ ਆਂਗਨਵਾੜੀ ਵਰਕਰਾਂ ਨੂੰ ਧੱਕੇ ਨਾਲ ਬੱਸਾਂ ਵਿੱਚ ਸੁੱਟ ਕੇ ਗ੍ਰਿਫਤਾਰ ਕਰਦਿਆਂ ਵਿੱਤ ਮੰਤਰੀ ਦੇ ਸਮਾਗਮ ਵਾਲੀ ਜਗ੍ਹਾ ਤੋਂ ਪਾਸੇ ਕੀਤਾ।

4

ਆਂਗਨਵਾੜੀ ਵਰਕਰਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਨਾ ਮਿਲਣ ਕਾਰਨ ਮਨਪ੍ਰੀਤ ਬਾਦਲ ਦਾ ਵਿਰੋਧ ਕਰਦੇ ਹੋਏ ਧੱਕੇ ਨਾਲ ਇਸ ਸਮਾਗਮ ਵਿੱਚ ਆ ਪਹੁੰਚੀਆਂ। ਪੁਲਿਸ ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਕਾਰਨ ਆਂਗਣਵਾੜੀ ਵਰਕਰਾਂ ਨੇ ਇੱਕਦਮ ਗੇਟ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਕੁਝ ਕੁ ਵਰਕਰਾਂ ਤਾਂ ਕੰਧ ਟੱਪ ਕੇ ਸਮਾਗਮ ਵਾਲੀ ਜਗ੍ਹਾ ਅੰਦਰ ਵੀ ਜਾ ਪਹੁੰਚੀਆਂ।

5

ਦਰਅਸਲ ਬਠਿੰਡਾ ਦੇ ਮਾਡਲ ਟਾਊਨ ਫੇਜ਼ ਤਿੰਨ ਦੇ ਕਮਿਊਨਿਟੀ ਸੈਂਟਰ ਵਿੱਚ ਪੰਜਾਬ ਸਰਕਾਰ ਵੱਲੋਂ ਕਰਜ਼ਾ ਮਾਫੀ ਪ੍ਰੋਗਰਾਮ ਤਹਿਤ ਸਮਾਗਮ ਰੱਖਿਆ ਗਿਆ ਸੀ ਜਿਸ ਵਿੱਚ ਮਨਪ੍ਰੀਤ ਬਾਦਲ ਨੇ ਕਿਸਾਨਾਂ ਨੂੰ ਚੈੱਕ ਤਕਸੀਮ ਕਰਨੇ ਸੀ।

6

ਕੰਧਾਂ ਟੱਪ ਕੇ ਅੰਦਰ ਦਾਖਲ ਹੋਈਆਂ ਤੇ ਧੱਕੇ ਨਾਲ ਗੇਟ ਅੰਦਰ ਵੜਨ ਦੀ ਕੋਸ਼ਿਸ਼ ਵਿੱਚ ਜੱਦੋ-ਜਹਿਦ ਕਰ ਰਹੀਆਂ ਔਰਤਾਂ ਆਂਗਣਵਾੜੀ ਵਰਕਰ ਹਨ ਜੋ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਵਿਰੋਧ ਕਰ ਰਹੀਆਂ ਹਨ।

7

ਹੱਥਾਂ ਵਿੱਚ ਕਾਲੀਆਂ ਝੰਡੀਆਂ, ਪੰਜਾਬ ਸਰਕਾਰ ਖਿਲਾਫ ਨਾਅਰੇ ਤੇ ਪੁਲਿਸ ਨਾਲ ਧੱਕਾਮੁੱਕੀ ਦੀਆਂ ਇਹ ਤਸਵੀਰਾਂ ਬਠਿੰਡਾ ਸ਼ਹਿਰ ਦੀਆਂ ਹਨ।

8

ਅੱਜ ਪੁਲਿਸ ਵਾਲਿਆਂ ਨੂੰ ਉਹ ਸਮੇਂ ਹੱਥਾਂ-ਪੈਰਾਂ ਦੀ ਪੈ ਗਈ ਜਦੋਂ ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰਜ਼ਾ ਮੁਆਫ਼ੀ ਸਮਾਗਮ ਵਾਲੀ ਜਗ੍ਹਾ 'ਤੇ ਹੱਲਾ ਬੋਲ ਦਿੱਤਾ। ਪੁਲਿਸ ਨੇ ਬੜੀ ਮਸ਼ੱਕਤ ਤੋਂ ਬਾਅਦ ਆਂਗਨਵਾੜੀ ਵਰਕਰਾਂ ਨੂੰ ਗ੍ਰਿਫਤਾਰ ਕੀਤਾ।

  • ਹੋਮ
  • Photos
  • ਖ਼ਬਰਾਂ
  • ਜਦੋਂ ਆਂਗਣਵਾੜੀ ਵਰਕਰਾਂ ਨੇ ਪਾਈਆਂ ਪੁਲਿਸ ਨੂੰ ਭਾਜੜਾਂ
About us | Advertisement| Privacy policy
© Copyright@2026.ABP Network Private Limited. All rights reserved.