ਪੀ.ਯੂ. ਦੇ ਵਿਦਿਆਰਥੀਆਂ ਦੇ ਹੱਕ 'ਚ ਪੰਜਾਬ ਦੇ ਕੋਨੇ-ਕੋਨੇ ਤੋਂ ਅਵਾਜ਼ ਬੁਲੰਦ..
ਇਸੇ ਮੌਕੇ ਪਲਾਜਾ ਵਿਖੇ ਇਨ੍ਹਾਂ ਆਗੂਆਂ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਇਸ ਮੌਕੇ ਚੰਡੀਗੜ੍ਹ ਪੁਲਿਸ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਸਵੈਰਾਜ ਪਾਰਟੀ ਦੇ ਪ੍ਰਧਾਨ ਪ੍ਰੋ: ਮਨਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਜੋ ਵੀ ਹੋਇਆ ਹੈ ਬਹੁਤ ਮੰਦਭਾਗਾ ਹੈ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ।
ਇਸ ਮੌਕੇ ਕਮਲਜੀਤ ਸਿੰਘ, ਵਿਦਿਆਰਥੀ ਆਗੂ ਰਹੇ ਮਾਲਵਿੰਦਰ ਸਿੰਘ ਮਾਲੀ, ਐਡਵੋਕੇਟ ਵਿਪਿਨ, ਐਡਵੋਕੇਟ ਅੰਕਿਤ ਗਰੇਵਾਲ, ਡਾ. ਰਮਿੰਦਰ ਨਾਥ ਸ਼ਰਮਾ, ਹਰਬੰਸ ਸਿੰਘ ਧੋਲੇਵਾਲ, ਪ੍ਰੋ: ਘਣਸ਼ਾਮ ਡੀ.ਏ.ਵੀ. ਕਾਲਜ, ਹਿਊਮਨ ਰਾਈਟਸ ਦੇ ਅਹੁਦੇਦਾਰਾਂ ਤੋਂ ਇਲਾਵਾ ਪਿਊਪਲ ਯੂਨੀਅਨ ਫ਼ਾਰ ਸਿਵਲ ਲਿਬਰਟੀ ਰਜੇਸ਼ ਮੋਹਨ, ਕਾਮਰੇਡ ਕੰਵਲਜੀਤ ਸਿੰਘ ਸੀ.ਪੀ.ਆਈ .ਐਮ.ਐਲ, ਸਟੂਡੈਂਟ ਫਾਰ ਸੁਸਾਇਟੀ ਦੀ ਅਮਨਦੀਪ, ਗੁਰਮੀਤ ਸਿੰਘ ਜੱਜ ਅਤੇ ਹੋਰ ਦਰਜਨਾਂ ਹੀ ਬੁਲਾਰਿਆਂ ਨੇ ਵਿਦਿਆਰਥੀਆਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ।
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-17 ਵਿਖੇ ਅੱਜ ਸ਼ਹਿਰ ਦੀਆਂ ਇਕ ਦਰਜਨ ਤੋਂ ਵੱਧ ਸੰਸਥਾਵਾਂ ਦੇ ਆਗੂਆਂ, ਆਮ ਸ਼ਹਿਰੀਆਂ ਅਤੇ ਵਿਦਿਆਰਥੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਪੁਲਿਸ ਵੱਲੋਂ ਕੀਤੇ ਗਏ ਕਥਿਤ ਅੱਤਿਆਚਾਰ ਦੇ ਨਾਲ-ਨਾਲ ਲਾਠੀਚਾਰਜ ਅਤੇ ਵਿਦਿਆਰਥੀਆਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਦੀ ਨਿੰਦਿਆ ਕੀਤੀ ਗਈ।
ਆਗੂਆਂ ਨੇ ਇਸ ਫ਼ੈਸਲੇ ਨੂੰ ਸਮਾਜ ਦੇ ਕਮਜ਼ੋਰ ਅਤੇ ਹਾਸ਼ੀਆਗ੍ਰਸਤ ਹਿੱਸਿਆਂ ਤੋਂ ਸਿੱਖਿਆ ਦਾ ਮੁੱਢਲਾ ਮਨੁੱਖੀ ਅਧਿਕਾਰ ਖੋਹਣ ਵਾਲਾ ਫ਼ੈਸਲਾ ਦੱਸਿਆ ਹੈ। ਇਸ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ ਨੇ ਵੀ ਫੀਸਾਂ ਵਿੱਚ ਵਾਧੇ ਦੀ ਨਿਖੇਧੀ ਕੀਤੀ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰੋ. ਏ.ਕੇ. ਮਲੇਰੀ, ਪ੍ਰੋ. ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ ਵੀ ਵਿਦਿਆਰਥੀਆਂ ਨੇ ਫ਼ੀਸਾਂ ਵਿੱਚ ਵਾਧੇ ਖ਼ਿਲਾਫ਼ ਸੰਘਰਸ਼ ਲੜ ਕੇ ’ਵਰਸਿਟੀ ਪ੍ਰਸ਼ਾਸਨ ਨੂੰ ਪਿੱਛੇ ਹਟਣ ਲਈ ਮਜਬੂਰ ਕੀਤਾ ਸੀ।
ਪੰਜਾਬ ਯੂਨੀਵਰਸਿਟੀ ਵਿੱਚ ਫੀਸਾਂ ਦੇ ਵਾਧਾ ਅਤੇ ਵਿਦਿਆਰਥੀਆਂ ਤੇ ਦਰਜ ਕੇਸ ਦੇ ਵਿਰੋਧ ਪੂਰੇ ਪੰਜਾਬ ਵਿੱਚ ਹੋਣ ਲੱਗਾ ਹੈ। ਇਸ ਮੁੱਦੇ ਨੂੰ ਲੈਕੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਦੇ ਵੱਖ-ਵੱਖ ਕਾਲਜਾਂ ਵਿੱਚ ਪ੍ਰਸ਼ਾਸਨ ਦੀ ਅਰਥੀ ਫੂਕ ਵਿਰੋਧ ਪ੍ਰਦਰਸ਼ਨ ਕੀਤਾ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਫੀਸਾਂ ਦੇ ਵਾਧੇ ਨੂੰ ਵਾਪਸ ਕਰਵਾਉਣ ਲਈ ਲੜ ਰਹੇ ਵਿਦਿਆਰਥੀਆਂ ਉੱਪਰ ਕੀਤੇ ਲਾਠੀਚਾਰਜ ਅਤੇ ਅੱਥਰੂ ਗੈਸ ਹਮਲੇ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਨਿਖੇਧੀ ਕੀਤੀ ਹੈ।
ਇਸਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ ਪੀਐੱਸਯੂ ਨੇ ਪੰਜਾਬ ਦੇ ਵੱਖ-ਵੱਖ ਕਾਲਜ਼ਾਂ ਵਿੱਚ ਵਿਰੋਧ ਪ੍ਰਦਦਰਸ਼ਨ ਕੀਤਾ।
ਰੋਸ ਪ੍ਰਦਰਸ਼ਨ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਤੇ ਸੂਬਾ ਸਕੱਤਰ ਪ੍ਰਦੀਪ ਕਸਬਾ ਨੇ ਫੀਸਾਂ ਦਾ ਵਾਧਾ ਵਾਪਸ ਲੈਣ ਤੇ ਵਿਦਿਆਰਥੀਆਂ ਪਾਏ ਝੂਠੇ ਕੇਸ ਵਾਪਸ ਲੈਣ ਅਤੇ ਯੂਨੀਵਰਸਿਟੀ ਕੈਂਪਸ ਵਿਚ ਪੁਲਸ ਦੀ ਦਖਲਅੰਦਾਜ਼ੀ ਬੰਦ ਕਰਨ ਦੀ ਮੰਗ ਕੀਤੀ।
ਪੰਜਾਬ ਯੂਨੀਵਰਸਿਟੀ ਵਿੱਚ ਫੀਸਾਂ ਦੇ ਵਾਧਾ ਅਤੇ ਵਿਦਿਆਰਥੀਆਂ ਤੇ ਦਰਜ ਕੇਸ ਦੇ ਵਿਰੋਧ ਪੂਰੇ ਪੰਜਾਬ ਵਿੱਚ ਹੋਣ ਲੱਗਾ ਹੈ। ਇਸ ਮੁੱਦੇ ਨੂੰ ਲੈਕੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਦੇ ਵੱਖ-ਵੱਖ ਕਾਲਜਾਂ ਵਿੱਚ ਪ੍ਰਸ਼ਾਸਨ ਦੀ ਅਰਥੀ ਫੂਕ ਵਿਰੋਧ ਪ੍ਰਦਰਸ਼ਨ ਕੀਤਾ।