ਚੌਕੀਦਾਰਾਂ ਨੇ ਕੀਤੀ ਸਿਆਸੀ ਲੀਡਰਾਂ ਖ਼ਿਲਾਫ਼ ਬਗ਼ਾਵਤ, ਚੋਣ ਕਮਿਸ਼ਨ ਕੋਲ ਸ਼ਿਕਾਇਤ
ਚੌਕੀਦਾਰ ਯੂਨੀਅਨ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਦੋਵੇਂ ਪਾਰਟੀਆਂ ਵੱਲੋਂ ਚੌਕੀਦਾਰ ਸ਼ਬਦ ਵਰਤ ਕੇ ਸੋਸ਼ਲ ਮੀਡੀਆ 'ਤੇ ਚੱਲ ਰਹੇ ਗਾਣੇ ਵੀ ਬੰਦ ਕਰਵਾਉਣ ਦੀ ਅਪੀਲ ਕੀਤੀ।
Download ABP Live App and Watch All Latest Videos
View In Appਜਦਕਿ ਅਸਲ ਚੌਕੀਦਾਰ ਨੂੰ 1250 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲਦੀ ਹੈ, ਜਿਸ ਕਾਰਨ ਪ੍ਰਧਾਨ ਮੰਤਰੀ ਨੇ ਵੀ ਚੌਕੀਦਾਰਾਂ ਦਾ ਅਪਮਾਨ ਕੀਤਾ ਹੈ।
ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਇਹ ਵੀ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲੱਖਾਂ ਰੁਪਏ ਦੀ ਤਨਖ਼ਾਹ ਲੈਂਦੇ ਹਨ ਅਤੇ ਖ਼ੁਦ ਨੂੰ ਚੌਕੀਦਾਰ ਕਹਿੰਦੇ ਹਨ।
ਉਨ੍ਹਾਂ ਨੂੰ 'ਚੌਕੀਦਾਰ ਚੋਰ ਹੈ' ਜਾਂ 'ਮੈਂ ਵੀ ਚੌਕੀਦਾਰ', ਦੋਵਾਂ 'ਤੇ ਇਤਰਾਜ਼ ਹੈ। ਪੰਜਾਬ ਦੇ ਪਿੰਡਾਂ ਵਿੱਚ ਕਾਰਜਸ਼ੀਲ ਚੌਕੀਦਾਰਾਂ ਦਾ ਕਹਿਣਾ ਹੈ ਕਿ ਕਾਂਗਰਸ ਤੇ ਭਾਜਪਾ ਦੋਵੇਂ ਪਾਰਟੀਆਂ ਹੀ ਚੌਕੀਦਾਰਾਂ ਨੂੰ ਬਦਨਾਮ ਕਰ ਰਹੀਆਂ ਹਨ।
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਹੋਰ ਕੇਂਦਰੀ ਮੰਤਰੀਆਂ ਤੇ ਬੀਜੇਪੀ ਲੀਡਰਾਂ ਵੱਲੋਂ ਆਪਣੇ ਨਾਵਾਂ ਨਾਲ ਚੌਕੀਦਾਰ ਸ਼ਬਦ ਅਗੇਤਰ ਜੋੜ ਲਿਆ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੰਮੇ ਸਮੇਂ ਤੋਂ ਹੀ 'ਚੌਕੀਦਾਰ ਚੋਰ ਹੈ' ਦਾ ਨਾਅਰਾ ਦਿੰਦੇ ਆਏ ਹਨ। ਇਨ੍ਹਾਂ 'ਜਾਅਲੀ' ਚੌਕੀਦਾਰਾਂ ਦੀ ਫੂਹੜ ਤੇ ਫੋਕੀ ਬਿਆਨਬਾਜ਼ੀ ਤੋਂ ਅੱਕੇ ਪੰਜਾਬ ਦੇ ਅਸਲੀ ਚੌਕੀਦਾਰ ਚੋਣ ਕਮਿਸ਼ਨ ਕੋਲ ਆਪਣੀ ਫਰਿਆਦ ਲੈ ਕੇ ਪਹੁੰਚੇ ਹਨ। ਉਨ੍ਹਾਂ ਸਿਆਸੀ ਪਾਰਟੀਆਂ ਖ਼ਿਲਾਫ਼ ਆਪਣੀ ਸ਼ਿਕਾਇਤ ਤੇ ਪੈਨ ਡਰਾਈਵ ਵਿੱਚ ਸਬੂਤ ਵੀ ਚੋਣ ਕਮਿਸ਼ਨ ਨੂੰ ਸੌਂਪ ਦਿੱਤੇ ਹਨ।
ਲਾਲ ਝੰਡਾ ਪੇਂਡੂ ਚੌਕੀਦਾਰਾ ਯੂਨੀਅਨ (ਸੀਟੂ) ਦੇ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦਾ ਕਹਿਣਾ ਹੈ ਕਿ ਸਿਆਸਤਦਾਨਾਂ ਨੇ ਚੌਕੀਦਾਰ ਸ਼ਬਦ ਦੀ ਵਰਤੋਂ ਆਪਣੇ ਸਿਆਸੀ ਮੁਫਾਦਾਂ ਲਈ ਕਰ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।
- - - - - - - - - Advertisement - - - - - - - - -