ਪੜਚੋਲ ਕਰੋ
ਸੁਖਬੀਰ ਬਾਦਲ ਦਾ ਪੰਥਕ ਪੈਂਤੜਾ ਲਿਆਏਗਾ ਰੰਗ?

1/11

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਸਿੱਖ ਇਤਿਹਾਸ ਨਾਲ ਛੇੜਛਾੜ ਤੇ ਚੁਰਾਸੀ ਦੁਖਾਂਤ ਪੀੜਤਾਂ ਨੂੰ ਨਿਆਂ ਨਾ ਮਿਲਣ ਦੇ ਮੁੱਦੇ 'ਤੇ ਧਰਨਾ ਸ਼ੁਰੂ ਕਰ ਦਿੱਤਾ ਹੈ।
2/11

ਸਿਆਸੀ ਸੰਕਟ 'ਚ ਘਿਰੇ ਸ਼੍ਰੋਮਣੀ ਅਕਾਲੀ ਦਲ ਪੰਥਕ ਪੈਂਤੜਾ ਵਰਤਣਾ ਸ਼ੁਰੂ ਕੀਤਾ ਹੈ। ਇਸ ਤਹਿਤ ਅੱਜ 1984 ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਅਕਾਲੀ ਦਲ ਨੇ ਅੰਮ੍ਰਿਤਸਰ ਵਿੱਚ ਧਰਨਾ ਮਾਰਿਆ। ਇਸ ਦੇ ਨਾਲ ਹੀ ਅਕਾਲੀ ਦਲ ਨੇ ਕਾਂਗਰਸ 'ਤੇ ਸਿੱਖ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਇਆ।
3/11

4/11

ਹੁਣ ਡੈਮੇਜ ਕੰਟਰੋਲ ਲਈ ਅਕਾਲੀ ਦਲ ਨੇ ਪੰਥਕ ਮੁੱਦਿਆਂ ਨੂੰ ਮੁੜ ਤੋਂ ਉਭਾਰਨਾ ਸ਼ੁਰੂ ਕਰ ਦਿੱਤਾ ਹੈ।
5/11

ਪਿਛਲੇ ਕਈ ਮਹੀਨਿਆਂ ਤੋਂ ਅਕਾਲੀ ਦਲ ਅੰਦਰੂਨੀ ਤੇ ਬਾਹਰੀ ਹਮਲਿਆਂ ਦਾ ਸ਼ਿਕਾਰ ਹੋ ਰਿਹਾ ਹੈ।
6/11

ਧਰਨੇ ਵਿੱਚ ਬਾਦਲ ਤੋਂ ਇਲਾਵਾ ਬਿਕਰਮ ਮਜੀਠੀਆ ਤੇ ਜਗੀਰ ਕੌਰ ਸਮੇਤ ਕਈ ਅਕਾਲੀ ਲੀਡਰ ਪਹੁੰਚੇ ਹਨ।
7/11

ਅਰਦਾਸ ਦੌਰਾਨ ਭਾਈ ਮਨਜੀਤ ਸਿੰਘ ਵੀ ਹਾਜ਼ਰ ਰਹੇ, ਜਿਸ ਤੋਂ ਸਾਫ ਹੈ ਕਿ ਸੁਖਬੀਰ ਬਾਦਲ ਪਿਛਲੇ ਦਿਨੀਂ ਮਨਜੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਵਿੱਚ ਸਫਲ ਰਹੇ ਹਨ।
8/11

ਧਰਨੇ ਤੋਂ ਪਹਿਲਾਂ ਸੁਖਬੀਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕੀਤੀ ਤੇ ਫਿਰ ਪੈਦਲ ਮਾਰਚ ਕਰਦਿਆਂ ਭਾਈ ਗੁਰਦਾਸ ਹਾਲ ਨੇੜੇ ਧਰਨੇ 'ਤੇ ਪੁੱਜੇ।
9/11

ਉਨ੍ਹਾਂ ਕਿਹਾ ਕਿ ਚੁਰਾਸੀ ਕਤਲੇਆਮ ਦੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਤੇ ਹੁਣ ਪੰਜਾਬ ਦੀ ਕਾਂਗਰਸ ਸਰਕਾਰ ਸਿੱਖ ਇਤਿਹਾਸ ਨਾਲ ਛੇੜਛਾੜ ਕਰ ਰਹੀ ਹੈ ਤਾਂ ਕਿ ਸਿੱਖ ਕੌਮ ਨੂੰ ਖ਼ਤਮ ਕੀਤਾ ਜਾ ਸਕੇ।
10/11

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਖ ਪੰਥ ਕੋਲੋਂ ਮੁਆਫੀ ਮੰਗਣ ਦੀ ਗੱਲ ਕਹੀ ਹੈ। ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਕਿ ਕਾਂਗਰਸ ਸਿੱਖ ਵਿਰੋਧੀ ਹਥਕੰਡੇ ਅਪਣਾ ਕੇ ਪੰਥ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ।
11/11

ਦੋ ਰੋਜ਼ਾ ਧਰਨੇ ਦੇ ਪਹਿਲੇ ਦਿਨ ਅਕਾਲੀ ਲੀਡਰ ਰੋਸ ਪ੍ਰਦਰਸ਼ਨ ਕਰਨਗੇ ਤੇ ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਮੇਟੀ ਮੈਂਬਰਾਂ ਨਾਲ ਇਸੇ ਜਗ੍ਹਾ 'ਤੇ ਧਰਨਾ ਦੇਣਗੇ।
Published at : 01 Nov 2018 05:00 PM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਲੁਧਿਆਣਾ
ਸਿਹਤ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
