✕
  • ਹੋਮ

Galaxy S9, S9+ 'ਚ Samsung ਨੇ ਰੱਜ ਕੇ ਕੀਤੀ iPhone X ਦੀ ਰੀਸ, ਪਰ ਕੀ ਪਛਾੜ ਸਕੇਗੀ..?

ਏਬੀਪੀ ਸਾਂਝਾ   |  26 Feb 2018 03:17 PM (IST)
1

ਕੈਮਰਾ- ਸੈਮਸੰਗ ਗੈਲਕਸੀ S9 ਸੀਰੀਜ਼ ਸਮਾਰਟਫ਼ੋਨਜ਼ ਦੀ ਖਾਸੀਅਤ ਕੈਮਰਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਸਮਾਰਟਫ਼ੋਨ ਵਿੱਚ ਆਉਣ ਵਾਲਾ ਸਭ ਤੋਂ ਸ੍ਰੇਸ਼ਠ ਕੈਮਰਾ ਹੈ। ਸੈਮਸੰਗ ਗੈਲਕਸੀ S9 ਵਿੱਚ ਪ੍ਰਮੁੱਖ ਕੈਮਰਾ ਇਕਹਿਰੇ ਲੈਂਸ ਨਾਲ ਹੈ ਜਦਕਿ, ਗੈਲਕਸੀ S9+ ਵਿੱਚ ਦੁਹਰੇ ਲੈਂਜ਼ ਹਨ। ਦੋਵਾਂ ਫਲੈਗਸ਼ਿਪ ਫ਼ੋਨਜ਼ ਅੰਦਰ ਮੈਨੂਅਲੀ ਤਬਦੀਲ ਕੀਤਾ ਜਾ ਸਕਣ ਵਾਲਾ ਐਪਰਚਰ ਆਉਂਦਾ ਹੈ, ਜੋ ਕਿਸੇ ਸਮਾਰਟਫ਼ੋਨ ਵਿੱਚ ਪਹਿਲੀ ਵਾਰ ਉਤਾਰਿਆ ਗਿਆ ਹੈ। ਕੰਪਨੀ ਮੁਤਾਬਕ ਠੀਕ-ਠਾਕ ਰੋਸ਼ਨੀ ਵਿੱਚ f/2.4 ਅਪਰਚਰ ਰਹਿੰਦਾ ਹੈ ਜਦਕਿ ਘੱਟ ਰੌਸ਼ਨੀ ਵਿੱਚ ਇਹ ਖ਼ੁਦ-ਬ-ਖ਼ੁਦ f/1.5 'ਤੇ ਚਲਾ ਜਾਂਦਾ ਹੈ।

2

ਸੈਮਸੰਗ ਨੇ ਐਤਵਾਰ ਨੂੰ Samsung Galaxy S9, S9+ ਬਾਰੇ ਖੁਲਾਸਾ ਕਰ ਕੇ ਸਮਾਰਟਫ਼ੋਨ ਬਾਜ਼ਾਰ ਵਿੱਚ ਤਰਥੱਲੀ ਮਚਾ ਦਿੱਤੀ ਹੈ। ਸਭ ਤੋਂ ਪਹਿਲਾਂ ਤੁਹਾਨੂੰ ਇਸ ਦੀ ਕੀਮਤ ਬਾਰੇ ਦੱਸਦੇ ਹਾਂ ਤੇ ਉਸ ਤੋਂ ਬਾਅਦ ਇਨ੍ਹਾਂ ਦੋਵੇਂ ਸਮਾਰਟਫ਼ੋਨਜ਼ ਦੀ ਖਾਸੀਅਤ ਬਾਰੇ ਵੀ ਜਾਣੂੰ ਕਰਵਾਂਗੇ। ਹਾਲੇ ਕੰਪਨੀ ਨੇ ਭਾਰਤ ਵਿੱਚ ਇਨ੍ਹਾਂ ਸਮਾਰਟਫ਼ੋਨਜ਼ ਦੀ ਕੀਮਤ ਬਾਰੇ ਖੁਲਾਸਾ ਨਹੀਂ ਕੀਤਾ ਹੈ, ਪਰ ਸੈਮਸੰਗ ਗੈਲਕਸੀ S9 ਦੀ ਕੀਮਤ 719 ਡਾਲਰ (ਤਕਰੀਬਨ 46,000 ਰੁਪਏ) ਤੇ ਗੈਲਕਸੀ S9+ ਦੀ ਕੀਮਤ 839.99 ਡਾਲਰ (54,000 ਰੁਪਏ) ਰੱਖੀ ਗਈ ਹੈ।

3

ਸੈਮਸੰਗ ਗੈਲਕਸੀ S9 ਵਿੱਚ 12 ਮੈਗਾਪਿਕਸਲ ਦਾ ਡੂਅਲ ਪਿਕਸਲ ਰੀਅਰ ਕੈਮਰਾ ਹੈ ਤੇ ਗੈਲਕਸੀ S9+ ਵਿੱਚ 12+12 ਮੈਗਾਪਿਕਸਲ ਦੇ ਦੋ ਰੀਅਰ ਕੈਮਰੇ ਦਿੱਤੇ ਗਏ ਹਨ। ਦੋਵੇਂ ਫ਼ੋਨ 960 fps ਦਾ ਵੀਡੀਓ ਰਿਕਾਰਡ ਕਰਦਾ ਹੈ।

4

ਸੈਮਸੰਗ ਗੈਲਕਸੀ S9 ਵਿੱਚ 5.8 ਇੰਚ ਤੇ ਗੈਲਕਸੀ S9+ ਵਿੱਚ 6.2 ਇੰਚ ਦੀ ਸਕ੍ਰੀਨ ਦਿੱਤੀ ਗਈ ਹੈ। ਦੋਵੇਂ ਹੀ ਸਮਾਰਟਫ਼ੋਨਜ਼ ਦੀ ਡਿਸਪਲੇਅ ਦਾ ਰੈਜ਼ੋਲਿਊਸ਼ਨ 2960X1440 ਪਿਕਸਲ ਦਾ ਹੋਵੇਗਾ।

5

ਸੈਮਸੰਗ ਗੈਲਕਸੀ S9 ਤੇ ਗੈਲਕਸੀ S9+ ਵਿੱਚ ਕੁਆਲਕੌਮ ਸਨੈਪਡ੍ਰੈਗਨ 845 ਪ੍ਰੋਸੈਸਰ ਆਵੇਗਾ। ਹਾਲਾਂਕਿ, ਇਸ ਨੂੰ ਉੱਤਰ ਅਮਰੀਕੀ ਬਾਜ਼ਾਰ ਵਿੱਚ ਉਤਾਰਿਆ ਜਾਵੇਗਾ, ਬਾਕੀ ਥਾਵਾਂ 'ਤੇ Exynos ਪ੍ਰੋਸੈਸਰ ਆਵੇਗਾ।

6

ਸੈਮਸੰਗ ਗੈਲਕਸੀ S9 ਵਿੱਚ 4 ਜੀ.ਬੀ. ਰੈਮ ਤੇ ਗੈਲਕਸੀ S9+ ਵਿੱਚ 6 ਜੀ.ਬੀ. ਰੈਮ ਦਿੱਤੀ ਜਾਵੇਗੀ। ਦੋਵੇਂ ਸਮਾਰਟਫ਼ੋਨਜ਼ ਵਿੱਚ 64 ਜੀ.ਬੀ. ਦੀ ਇੰਟਰਨਲ ਸਟੋਰੇਜ ਦਿੱਤੀ ਜਾਵੇਗੀ, ਜਿਸ ਨੂੰ ਲੋੜ ਮੁਤਾਬਕ ਵਧਾਇਆ ਜਾ ਸਕੇਗਾ।

7

ਸੈਮਸੰਗ ਨੇ ਗੈਲਕਸੀ S9 ਵਿੱਚ 3000 mAh ਤੇ ਗੈਲਕਸੀ S9+ ਵਿੱਚ 3,500 mAh ਬੈਟਰੀ ਦਿੱਤੀ ਜਾਵੇਗੀ। ਦੋਵੇਂ ਫ਼ੋਨ IP68 ਪ੍ਰਮਾਣਿਤ ਹਨ, ਯਾਨੀ ਕਿ ਇਹ ਪਾਣੀ ਦੀ ਛੱਲ ਤੇ ਧੂੜ ਤੋਂ ਪ੍ਰਭਾਵਿਤ ਨਹੀਂ ਹੁੰਦੇ।

  • ਹੋਮ
  • Photos
  • ਖ਼ਬਰਾਂ
  • Galaxy S9, S9+ 'ਚ Samsung ਨੇ ਰੱਜ ਕੇ ਕੀਤੀ iPhone X ਦੀ ਰੀਸ, ਪਰ ਕੀ ਪਛਾੜ ਸਕੇਗੀ..?
About us | Advertisement| Privacy policy
© Copyright@2026.ABP Network Private Limited. All rights reserved.