ਪੁਲਿਸ ਦੇ ਸਖਤ ਪਹਿਰੇ ਹੇਠ ਹੋਏਗੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ
ਜਨਰਲ ਇਜਲਾਜ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
Download ABP Live App and Watch All Latest Videos
View In Appਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਸਬੰਧੀ ਜਨਰਲ ਇਜਲਾਸ ਅੱਜ ਹੋਵੇਗਾ।
ਦੁਪਹਿਰ 1:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਹੋਣ ਵਾਲੇ ਜਨਰਲ ਇਜਲਾਜ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਸ਼੍ਰੋਮਣੀ ਕਮੇਟੀ ਦੇ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਤੇ 15 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ 6 ਸਿੰਘ ਸਾਹਿਬਾਨ ਵੀ ਬਤੌਰ ਮੈਂਬਰ ਸ਼ਾਮਲ ਹੁੰਦੇ ਹਨ।
ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪਾਰਟੀ ਨਾਲ ਸਬੰਧਤ ਸਮੂਹ ਮੈਂਬਰਾਂ ਨੇ ਉਨ੍ਹਾਂ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕੀਤਾ ਹੈ। ਅਹੁਦੇਦਾਰਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਦਾ ਅਧਿਕਾਰ ਸੌਂਪਿਆ ਹੈ ਪਰ ਸੀਨੀਅਰ ਲੀਡਰਾਂ ਨਾਲ ਸਲਾਹ ਮਸ਼ਵਰੇ ਮਗਰੋਂ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੇ ਉਮੀਦਵਾਰਾਂ ਬਾਰੇ ਜਨਰਲ ਇਜਲਾਸ ਤੋਂ ਪਹਿਲਾਂ ਐਲਾਨ ਕਰਨਗੇ।
ਇਸ ਵਾਰ ਬਾਦਲ ਪਰਿਵਾਰ ਖਿਲਾਫ ਉੱਠੀ ਹਨੇਰੀ ਕਰਕੇ ਬਗਾਵਤ ਦਾ ਖਦਸ਼ਾ ਸੀ ਪਰ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸੁਖਬੀਰ ਬਾਦਲ ਵਿੱਚ ਭਰੋਸਾ ਪ੍ਰਗਟਾਇਆ ਹੈ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਏ ਮੁਤਾਬਕ ਹੀ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵਾਸਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਹੁਣ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬਾਅਦ ਦੁਪਹਿਰ ਜਨਰਲ ਇਜਲਾਸ ਵਿੱਚ ਸੁਖਬੀਰ ਬਾਦਲ ਲਿਫਾਫਾ ਖੁੱਲ੍ਹੇ ਜਿਸ ਵਿੱਚ ਅਹੁਦੇਦਾਰਾਂ ਦੀ ਲਾਟਰੀ ਨਿਕਲੇਗੀ। ਸੁਖਬੀਰ ਬਾਦਲ ਪਿਛਲੇ ਕਈ ਦਿਨਾਂ ਨੂੰ ਮੈਂਬਰਾਂ ਦੀ ਨਬਜ਼ ਟੋਹ ਰਹੇ ਸੀ। ਇਸ ਲਈ ਉਨ੍ਹਾਂ ਚੰਡੀਗੜ੍ਹ ਤੇ ਅੰਮ੍ਰਿਤਸਰ ਵਿਖੇ ਮੀਟਿੰਗਾਂ ਵੀ ਕੀਤੀਆਂ ਸੀ।
ਉਂਝ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਤੇ ਹੋਰ ਅਹੁਦੇਦਾਰ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਲਿਫਾਫੇ ਵਿੱਚੋਂ ਹੀ ਨਿਕਲਣਗੇ। ਪਿਛਲੀ ਰਿਵਾਇਤ ਮੁਤਾਬਕ ਅਕਾਲੀ ਦਲ ਦੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਦੇ ਸਾਰੇ ਹੱਕ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ।
- - - - - - - - - Advertisement - - - - - - - - -