✕
  • ਹੋਮ

ਵਿਸ਼ਾਲ ਨਗਰ ਕੀਰਤਨ ਨਾਲ ਸ਼ਹੀਦੀ ਜੋੜ ਮੇਲ ਸਮਾਪਤ, ਵੇਖੋ ਖ਼ਾਸ ਤਸਵੀਰਾਂ

ਏਬੀਪੀ ਸਾਂਝਾ   |  28 Dec 2018 07:30 PM (IST)
1

ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤਕ ਸਜਾਇਆ ਗਿਆ।

2

ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਗੱਤਕਾ ਅਖਾੜਿਆਂ ਨੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

3

ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ।

4

ਸ਼ਾਮਲ ਸੰਗਤਾਂ ਸਤਿਨਾਮ-ਵਹਿਗੁਰੂ ਦਾ ਜਾਪ ਕਰ ਰਹੀਆਂ ਸਨ।

5

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।

6

ਨਗਰ ਕੀਰਤਨ ਵਿੱਚ ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਦੇ ਨਾਲ-ਨਾਲ ਧਾਰਮਿਕ, ਸਿਆਸੀ ਤੇ ਸਮਾਜਕ ਸ਼ਖਸੀਅਤਾਂ ਨੇ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ।

7

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜੈਕਾਰਿਆਂ ਦੀ ਗੂੰਝ ਵਿਚ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

8

ਜੋੜ ਮੇਲ ਦੇ ਤੀਜੇ ਦਿਨ ਸਜਾਏ ਗਏ ਸ਼ਹੀਦੀ ਨਗਰ ਕੀਰਤਨ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ।

9

ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੀ ਸਮਾਪਤੀ ਵਿਸ਼ਾਲ ਨਗਰ ਕੀਰਤਨ ਨਾ ਹੋ ਗਈ।

  • ਹੋਮ
  • Photos
  • ਧਰਮ
  • ਵਿਸ਼ਾਲ ਨਗਰ ਕੀਰਤਨ ਨਾਲ ਸ਼ਹੀਦੀ ਜੋੜ ਮੇਲ ਸਮਾਪਤ, ਵੇਖੋ ਖ਼ਾਸ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.