✕
  • ਹੋਮ

ਆਪ੍ਰੇਸ਼ਨ ਬਲੂ ਸਟਾਰ 'ਚ ਸ਼ਹੀਦ ਹੋਏ ਸਿੱਖਾਂ ਦੀ ਗੈਲਰੀ

ਏਬੀਪੀ ਸਾਂਝਾ   |  06 Jul 2017 06:55 PM (IST)
1

2

ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਕੀਤੀ ਗਈ ਮੰਗ ਦੇ ਅਧਾਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਸ਼ਹੀਦੀ ਗੈਲਰੀ ਬਣਾਉਣ ਦਾ ਫੈਸਲਾ ਲਿਆ ਗਿਆ ਸੀ।

3

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਇਸ ਗੈਲਰੀ ਨੂੰ ਹਰਿਮੰਦਰ ਸਾਹਿਬ ਸਮੂਹ ਵਿੱਚ ਸਥਾਪਤ ਕੀਤੇ ਜਾਣ ਦੀ ਸ਼ਲਾਘਾ ਕੀਤੀ।

4

ਇਸ ਗੈਲਰੀ ਦੀ ਸ਼ੁਰੂਆਤ ਸਬੰਧੀ ਰੱਖੇ ਗਏ ਸਮਾਗਮ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਤੇ ਦਿੱਲੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵੀ ਸਿਰਕਤ ਕੀਤੀ।

5

ਅੱਜ ਸਵੇਰੇ ਹਰਿਮੰਦਰ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਨੇੜੇ ਬਣਾਈ ਗਈ 1984 ਦੇ ਸ਼ਹੀਦਾਂ ਦੀ ਯਾਦਗਾਰ ਦੀ ਬੇਸਮੈਂਟ ਵਿੱਚ ਸ਼ਹੀਦੀ ਗੈਲਰੀ ਬਣਾਉਣ ਦਾ ਕੰਮ ਆਰੰਭ ਕਰ ਦਿੱਤਾ ਗਿਆ।

6

ਅੱਜ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਸ ਗੈਲਰੀ ਨੂੰ ਬਣਾਉਣ ਦੀ ਸ਼ੁਰੂਆਤ ਕੀਤੀ ਗਈ।

7

ਇਸ ਗੈਲਰੀ ਨੂੰ ਬਣਾਉਣ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਦਿੱਤੀ ਗਈ ਹੈ।

8

ਅੰਮ੍ਰਿਤਸਰ: ਜੂਨ 1984 ਦੌਰਾਨ ਭਾਰਤੀ ਫੌਜ ਤੇ ਪੁਲਿਸ ਵੱਲੋਂ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਬਣਾਈ ਜਾਣ ਵਾਲੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਅੱਜ ਆਰੰਭ ਕਰ ਦਿੱਤੀ ਗਈ।

  • ਹੋਮ
  • Photos
  • ਖ਼ਬਰਾਂ
  • ਆਪ੍ਰੇਸ਼ਨ ਬਲੂ ਸਟਾਰ 'ਚ ਸ਼ਹੀਦ ਹੋਏ ਸਿੱਖਾਂ ਦੀ ਗੈਲਰੀ
About us | Advertisement| Privacy policy
© Copyright@2026.ABP Network Private Limited. All rights reserved.