#PulwamaAttack ਦੀਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ
ਕਸ਼ਮੀਰ ਵਿੱਚ 14 ਸਾਲਾਂ ਬਾਅਦ ਕਾਰ ਬੰਬ ਦੀ ਵਰਤੋਂ ਕੀਤੀ ਗਈ ਹੈ। ਪਰ ਆਦਿਲ ਡਾਰ ਨੇ ਪਿਛਲੇ 30 ਸਾਲਾਂ ਦੌਰਾਨ ਸਭ ਤੋਂ ਵੱਡਾ ਹਮਲਾ ਕੀਤਾ ਹੈ।
Download ABP Live App and Watch All Latest Videos
View In Appਆਦਿਲ ਡਾਰ ਨੇ ਸੈਂਕੜੇ ਕਿੱਲੋਗ੍ਰਾਮ ਧਮਾਕਾਖੇਜ ਸਮੱਗਰੀ ਨਾਲ ਲੱਦੀ ਹੋਈ ਐਸਯੂਵੀ ਨਾਲ ਸੀਆਰਪੀਐਫ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ। ਕਾਫਲੇ 'ਚ 78 ਵਾਹਨਾਂ ਵਿੱਚ 2547 ਜਵਾਨ ਜਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਛੁੱਟੀਆਂ ਕੱਟ ਆਪਣੀਆਂ ਡਿਊਟੀਆਂ 'ਤੇ ਪਰਤੇ ਸਨ। ਇੱਕ ਬੱਸ ਵਿੱਚ 40 ਤੋਂ ਵੱਧ ਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋਂ ਕੋਈ ਵੀ ਨਹੀਂ ਬਚਿਆ।
ਸਾਲ 2000 ’ਚ ਜੈਸ਼ ਦਹਿਸ਼ਤਗਰਦ ਆਫ਼ਾਕ ਸ਼ਾਹ ਨੇ ਸੈਨਾ ਦੇ 15 ਕੋਰ ਸਦਰਮੁਕਾਮ ਦੇ ਬਾਹਰ ਧਮਾਕਾਖੇਜ਼ ਸਮੱਗਰੀ ਨਾਲ ਭਰੇ ਵਾਹਨ ਨੂੰ ਉਡਾ ਦਿੱਤਾ ਸੀ।
ਰਿਜ਼ਰਵ ਪੁਲਿਸ ਬਲ ਕਾਫ਼ਲੇ ’ਤੇ ਆਤਮਘਾਤੀ ਹਮਲਾ ਕਰਨ ਵਾਲਾ ਦਹਿਸ਼ਤਗਰਦ ਮਹਿਜ਼ 21 ਸਾਲਾਂ ਦਾ ਸੀ ਤੇ ਉਹ ਪਿਛਲੇ ਸਾਲ ਅਪਰੈਲ ’ਚ ਜੈਸ਼-ਏ-ਮੁਹੰਮਦ ਨਾਲ ਜੁੜਿਆ ਸੀ। ਸਥਾਨਕ ਦਹਿਸ਼ਤਗਰਦ ਆਦਿਲ ਡਾਰ ਨੇ ਹਮਲੇ ਤੋਂ ਪਹਿਲਾਂ ਵੀਡੀਓ ਬਿਆਨ ਰਿਕਾਰਡ ਕੀਤਾ ਸੀ। ਇਸ ਨੂੰ ਬਾਅਦ ’ਚ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ।
ਪੁਲਵਾਮਾ ਹਮਲੇ ਮਗਰੋਂ ਸੁਰੱਖਿਆ ਸਬੰਧੀ ਕਮੇਟੀ (ਸੀਸੀਐਸ) ਦੀ ਸ਼ੁੱਕਰਵਾਰ ਸਵੇਰੇ ਅਹਿਮ ਬੈਠਕ ਹੋਈ। ਇਸ ਵਿੱਚ ਪਾਕਿਸਤਾਨ ਤੋਂ ਮੋਸਟ ਫੇਵਰਡ ਨੇਸ਼ਨ ਯਾਨੀ ਐਮਐਫਐਨ ਦਰਜਾ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਗੁਆਂਢੀ ਦੇਸ਼ ਤੇ ਅੱਤਵਾਦੀ ਬਹੁਤ ਵੱਡੀ ਗ਼ਲਤੀ ਕਰ ਚੁੱਕੇ ਹਨ ਤੇ ਇਸ ਹਮਲੇ ਦੇ ਗੁਨਾਹਗਾਰਾਂ ਨੂੰ ਸਜ਼ਾ ਜ਼ਰੂਰ ਮਿਲੇਗੀ।
ਹਮਲੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਜਿੱਥੇ ਕੈਪਟਨ ਦੇ ਮੰਤਰੀ ਨਵਜੋਤ ਸਿੱਧੂ ਗੱਲਬਾਤ ਰਾਹੀਂ ਇਸ ਮਸਲੇ ਦਾ ਪੱਕਾ ਹੱਲ ਲੱਭਣ ਦੀ ਸਲਾਹ ਦੇ ਰਹੇ ਹਨ, ਉੱਥੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਜਾਵੇ।
ਚਾਰਾਂ ਵਿੱਚੋਂ ਇੱਕ ਜਵਾਨ ਗੁਰਦਾਸਪੁਰ, ਦੂਜਾ ਤਰਨ ਤਾਰਨ, ਤੀਜਾ ਮੋਗਾ ਅਤੇ ਚੌਥਾ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਸੀ। ਇਨ੍ਹਾਂ ਵਿੱਚੋਂ ਮੋਗਾ ਜ਼ਿਲ੍ਹੇ ਦਾ ਜੈਮਲ ਸਿੰਘ ਸੀਆਰਪੀਐਫ ਕਾਫ਼ਲੇ ਦੀ ਬੱਸ ਚਲਾ ਰਿਹਾ ਸੀ।
ਪੁਲਵਾਮਾ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 42 ਜਵਾਨਾਂ ਵਿੱਚੋਂ ਚਾਰ ਪੰਜਾਬ ਦੇ ਪੁੱਤ ਵੀ ਸਨ।
ਅਫ਼ਸਰਾਂ ਨੇ ਦੱਸਿਆ ਕਿ ਕਾਫ਼ਲਾ ਸਵੇਰੇ 3.30 ਵਜੇ ਜੰਮੂ ਤੋਂ ਰਵਾਨਾ ਹੋਇਆ ਸੀ ਅਤੇ ਸੂਰਜ ਛਿਪਣ ਤੋਂ ਪਹਿਲਾਂ ਇਸ ਨੇ ਸ੍ਰੀਨਗਰ ਪਹੁੰਚਣਾ ਸੀ।
ਪੁਲਿਸ ਨੇ ਗੱਡੀ ਚਲਾਉਣ ਵਾਲੇ ਫਿਦਾਈਨ ਹਮਲਾਵਰ ਦੀ ਪਛਾਣ ਆਦਿਲ ਅਹਿਮਦ ਵਾਸੀ ਕਾਕਾਪੁਰਾ ਵਜੋਂ ਦੱਸੀ ਹੈ ਜੋ ਪਿਛਲੇ ਸਾਲ ਹੀ ਜੈਸ਼-ਏ-ਮੁਹੰਮਦ ਵਿਚ ਭਰਤੀ ਹੋਇਆ ਸੀ। ਹਮਲੇ ਦਾ ਨਿਸ਼ਾਨਾ ਬਣੀ ਬੱਸ ਸੀਆਰਪੀਐਫ ਦੀ 76ਵੀਂ ਬਟਾਲੀਅਨ ਦੀ ਸੀ ਅਤੇ ਇਸ ਵਿਚ 39 ਸੁਰੱਖਿਆ ਕਰਮੀ ਸਵਾਰ ਸਨ।
ਵੀਰਵਾਰ ਨੂੰ ਬਾਅਦ ਦੁਪਹਿਰ ਸਵਾ ਕੁ ਤਿੰਨ ਵਜੇ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦਾਂ ਨੇ 200 ਕਿੱਲੋ ਵਿਸਫੋਟਕਾਂ ਨਾਲ ਭਰੀ ਕਾਰ ਨੂੰ ਸੁਰੱਖਿਆ ਜਵਾਨਾਂ ਨਾਲ ਭਰੀ ਬੱਸ ਨਾਲ ਟੱਕਰ ਮਾਰ ਦਿੱਤੀ।
ਕੇਂਦਰੀ ਸੁਰੱਖਿਆ ਬਲਾਂ ਦੇ 2500 ਤੋਂ ਵੱਧ ਜਵਾਨਾਂ ਦੀਆਂ 78 ਗੱਡੀਆਂ ਦਾ ਕਾਫ਼ਲਾ ਸ੍ਰੀਨਗਰ-ਜੰਮੂ ਕੌਮੀ ਮਾਰਗ ’ਤੇ ਆ ਰਿਹਾ ਸੀ। ਕਾਫ਼ਲਾ ਜਦੋਂ ਹੀ ਅਵੰਤੀਪੁਰਾ ਦੇ ਲਾਟੂਮੋੜ ’ਚ ਦਾਖ਼ਲ ਹੋਇਆ ਤਾਂ ਪਹਿਲਾਂ ਤੋਂ ਘਾਤ ਲਾ ਕੇ ਬੈਠੇ ਅੱਤਵਾਦੀ ਨੇ ਇਸ ’ਤੇ ਹਮਲਾ ਕਰ ਦਿੱਤਾ।
ਹਾਲੇ ਵੀ ਕਈ ਜਵਾਨਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਬਣ ਗਿਆ ਹੈ।
ਸੀਆਰਪੀਐਫ ਦੇ ਡਾਇਰੈਕਟਰ ਜਨਰਲ ਆਰ ਆਰ ਭਟਨਾਗਰ ਨੇ ਮੀਡੀਆ ਨੂੰ ਦੱਸਿਆ ‘‘ ਇਹ ਬਹੁਤ ਵੱਡਾ ਕਾਫ਼ਲਾ ਸੀ ਅਤੇ ਵੱਖ ਵੱਖ ਵਾਹਨਾਂ ਵਿਚ 2500 ਦੇ ਕਰੀਬ ਸੁਰੱਖਿਆ ਕਰਮੀ ਸਫ਼ਰ ਕਰ ਰਹੇ ਸਨ। ਕਾਫ਼ਲੇ ’ਤੇ ਕੁਝ ਗੋਲੀਆਂ ਵੀ ਚਲਾਈਆਂ ਗਈਆਂ।’’
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਵੀਰਵਾਰ ਨੂੰ ਹੋਏ ਆਤਮਘਾਤੀ ਦਹਿਸ਼ਤੀ ਹਮਲੇ ਵਿੱਚ ਜਾਨਾਂ ਗਵਾਉਣ ਵਾਲੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਦੀ ਗਿਣਤੀ 40 ਤੋਂ ਪਾਰ ਹੋ ਗਈ ਹੈ।
- - - - - - - - - Advertisement - - - - - - - - -