ਬੇਰੁਜ਼ਗਾਰਾਂ ਚੁੱਕਿਆ ਕੈਪਟਨ ਸਰਕਾਰ ਖਿਲਾਫ ਝੰਡਾ
ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, ਤਾਂ ਕਿ ਦੂਸਰੇ ਵਿਸੇ ਦੇ ਅਧਿਆਪਕ ਦਾ ਰੁਜ਼ਗਾਰ ਨਾ ਮਾਰਿਆ ਜਾਵੇ। ਅਧਿਆਪਕ ਯੋਗਤਾ ਪ੍ਰੀਖਿਆ ਪਾਸ ਸਾਰੇ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸੰਦੀਪ ਕੁਮਾਰ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦੇ ਕੇ ਧਰਨਾ ਚੁਕਵਾਇਆ।
ਸਰਕਾਰੀ ਸਕੂਲਾਂ 'ਚ ਖਾਲੀ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ 'ਤੇ ਭਰੀਆਂ ਜਾਣ। ਵੱਖ-ਵੱਖ ਪੋਸਟਾਂ ਲਈ ਫਾਰਮ ਫੀਸ ਘੱਟ ਕੀਤੀ ਜਾਵੇ।
ਇਸ ਮੌਕੇ ਅਧਿਆਪਕਾਂ ਨੇ ਮੰਗਾਂ ਰੱਖਦਿਆਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਖਾਲੀ ਅਧਿਆਪਕਾਂ ਦੀਆਂ ਅਸਾਮੀਆਂ ਰੈਗੂਲਰ ਆਧਾਰ 'ਤੇ ਭਰੀਆਂ ਜਾਣ ਤੇ ਨਾਲ ਹੀ ਟੈੱਟ ਪਾਸ ਸਾਰੇ ਉਮੀਦਵਾਰਾਂ ਨੂੰ ਭਰਤੀ ਕੀਤੇ ਜਾਣ ਲਈ ਕਿਹਾ।
ਭਰਤੀ ਪ੍ਰਕਿਰਿਆ ਨੂੰ ਤੈਅ ਦਿਨਾਂ ਵਿੱਚ ਪੂਰਾ ਕੀਤਾ ਜਾਵੇ। ਨਿੱਜੀਕਰਨ ਦੀ ਨੀਤੀ ਬੰਦ ਕਰਕੇ ਅਧਿਆਪਕਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ।
ਸੰਗਰੂਰ: ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਵੱਡੀ ਗਿਣਤੀ 'ਚ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ।