“ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ”

ਸ਼ਹੀਦਾਂ ਦੇ ਮਾਣ-ਸਤਿਕਾਰ ਤੇ ਅਦਬ ਵਧਾਉਣ ਲਈ ਇੱਥੇ ਏਸ਼ੀਆ ਦੀ ਸਭ ਤੋਂ ਉੱਚੀ (130 ਫੁੱਟੀ ਉੱਚੀ) ਅਤੇ 54 ਟਨ ਭਾਰੀ ਤਲਵਾਰ ਵੀ ਸਥਾਪਤ ਕੀਤੀ ਗਈ ਹੈ।
ਵਾਰ ਮੈਮੋਰੀਅਲ ਵਿੱਚ ਸਿੱਖ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਹੋਈਆਂ ਵੱਖ-ਵੱਖ ਜੰਗਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੋਧਿਆਂ ਅਤੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਅੰਮ੍ਰਿਤਸਰ-ਅਟਾਰੀ ਬਾਈਪਾਸ ਨੇੜੇ ਸਥਾਪਤ ਕੀਤੇ ਗਏ ਦੇਸ਼ ਦੇ ਪਹਿਲੇ “ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ” ਦਾ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਐਤਵਾਰ ਨੂੰ ਉਦਘਾਟਨ ਕਰਨਗੇ।
ਇਮਾਰਤ ਵਿਚ ਹੁਣ ਤੱਕ ਹੋਈਆਂ ਜੰਗਾਂ ਵਿੱਚ ਸ਼ਹੀਦ ਹੋਏ 3500 ਦੇ ਕਰੀਬ ਪੰਜਾਬੀ ਫ਼ੌਜੀਆਂ ਦੇ ਨਾਂਅ ਵੀ ਦਰਜ ਕੀਤੇ ਗਏ ਹਨ।
ਕਿਰਪਾਨ ਹੇਠਾਂ ਬਣਾਏ ਗਏ ਥੜ੍ਹੇ ਵਿਚ ਨੌਜਵਾਨਾਂ ਨੂੰ ਦੇਸ਼ ਭਗਤੀ ਅਤੇ ਫ਼ੌਜ ਵਿਚ ਜਾਣ ਲਈ ਪ੍ਰੇਰਿਤ ਕਰਨ ਵਾਲੀਆਂ 8 ਗੈਲਰੀਆਂ ਬਣਾਈਆਂ ਗਈਆਂ ਹਨ, ਜਿਸ ਵਿਚ ਪੰਜਾਬੀਆਂ ਵੱਲੋਂ ਵੱਖ-ਵੱਖ ਜੰਗਾਂ ਵਿਚ ਵਿਖਾਏ ਗਏ ਬਹਾਦਰੀ ਭਰੇ ਕਾਰਨਾਮਿਆਂ ਨੂੰ ਕੰਧਾਂ ‘ਤੇ ਪੇਂਟਿੰਗ, ਬੁੱਤ, ਇਲੈਕਟ੍ਰੋਨਿਕ ਸਕਰੀਨ ਰਾਹੀਂ ਦਰਸਾਇਆ ਗਿਆ ਹੈ।