ਪੁਲਿਸ ਮੁਤਾਬਕ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਬੈਂਕ ਕਰਮੀਆਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਵੀ ਅਜਿਹੀਆਂ ਹਰਕਤਾਂ ਕਰ ਚੁੱਕਾ ਹੈ। ਉਸ ਦੀ ਇਹ ਪੂਰੀ ਕਾਰਵਾਈ ਬੈਂਕ ਦੇ ਸੀਸੀਟੀਵੀ ‘ਚ ਕੈਦ ਹੋ ਗਈ।
ਜਾਣਕਾਰੀ ਮੁਤਾਬਕ ਇਹ ਵਿਅਕਤੀ ਬੈਂਕ ‘ਚ ਕਿਸੇ ਕੰਮ ਲਈ ਆਇਆ ਸੀ। ਪਰ ਅਚਾਨਕ ਕਿਸੇ ਗੱਲ ਨੂੰ ਲੈ ਕੇ ਉਸ ਦੀ ਬੈਂਕ ਕਰਮੀਆਂ ਨਾਲ ਬਹਿਸ ਹੋ ਗਈ। ਇਸ ਦੌਰਾਨ ਉਹ ਅਚਾਨਕ ਭੜਕ ਗਿਆ ਤੇ ਬੈਂਕ ਦਾ ਕਰੀਬ 1 ਲਖ 28 ਹਜਾਰ ਦਾ ਚੈੱਕ ਪਾੜ ਦਿੱਤਾ। ਬੈਂਕ ਦੇ ਹੋਰ ਕਾਗਜ਼ਾਤ ਵੀ ਪਾੜ ਦਿੱਤੇ। ਹੰਗਾਮਾ ਵਧਿਆ ਤਾਂ ਤੁਰੰਤ ਪੁਲਿਸ ਨੂੰ ਬੁਲਾਇਆ ਗਿਆ।
ਕਾਫੀ ਦੇਰ ਤੱਕ ਚੱਲੇ ਹੰਗਾਮੇ ਮਗਰੋਂ ਉਸ ਨੂੰ ਹਿਰਾਸਤ ‘ਚ ਲਿਆ ਗਿਆ। ਇਹ ਪੂਰੀ ਘਟਨਾ ਬੈਂਕ ਦੇ ਸੀਸੀਟੀਵੀ ‘ਚ ਕੈਦ ਹੋ ਗਈ।
ਮੌਕੇ ‘ਤੇ ਪਹੁੰਚੇ ਪੁਲਿਸ ਕਰਮੀਆਂ ਨੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਸ ਨੇ ਪੁਲਿਸ ਕਰਮੀਆਂ ਦੇ ਸਾਹਮਣੇ ਹੀ ਆਪਣੀ ਸ਼੍ਰੀ ਸਾਹਿਬ ਬਾਹਰ ਕੱਢ ਕੇ ਹਵਾ ‘ਚ ਲਹਿਰਾਉਣੀ ਸ਼ੁਰੂ ਕਰ ਦਿੱਤੀ। ਆਖਰ ਕਾਫੀ ਮੁਸ਼ੱਕਤ ਬਾਅਦ ਉਸ ਨੂੰ ਕਾਬੂ ਕੀਤਾ ਗਿਆ।
ਫਰੀਦਕੋਟ: ਸ਼ਹਿਰ ਦੀ ਪੰਜਾਬ ਐਂਡ ਸਿੰਧ ਬੈਂਕ ‘ਚ ਅਚਾਨਕ ਹੰਗਾਮਾ ਹੋ ਗਿਆ। ਇੱਕ ਅਮ੍ਰਿਤਧਾਰੀ ਵਿਅਕਤੀ ਵੱਲੋਂ ਬੈਂਕ ਦਾ ਚੈੱਕ ਤੇ ਹੋਰ ਕਾਗਜ਼ਾਤ ਪਾੜ ਦਿੱਤੇ ਗਏ। ਬੈਂਕ ਕਰਮਚਾਰੀਆਂ ਨਾਲ ਗਾਲੀ ਗਲੋਚ ਵੀ ਕੀਤਾ ਗਿਆ। ਪੁਲਿਸ ਦੇ ਆਉਣ ‘ਤੇ ਇਸ ਵਿਅਕਤੀ ਨੇ ਸ੍ਰੀ ਸਾਹਿਬ ਕੱਢ ਕੇ ਹਵਾ ‘ਚ ਲਹਿਰਾਉਣਾ ਸ਼ੁਰੂ ਕਰ ਦਿੱਤਾ।
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
ਸ਼ੇਰਾਂ ਵਰਗੀ ਦਿੱਖ ਵਫਾਦਰੀ 'ਚ ਵੀ ਨਹੀਂ ਕੋਈ ਮੁਕਾਬਲਾ ਮੁਕਤਸਰ ਮੇਲੇ 'ਚ ਆਏ ਸ਼ਾਨਦਾਰ ਸ਼ਿਕਾਰੀ !
ਸਭ ਤੋਂ ਪਹਿਲਾਂ ਰਾਸ਼ਨ ਕਾਰਡ ਚੋਂ ਕੱਟਿਆ ਜਾਂਦਾ ਇਨ੍ਹਾਂ ਲੋਕਾਂ ਦਾ ਨਾਂਅ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗ਼ਲਤੀ ?
40 ਮੁਕਤਿਆਂ ਦੀ ਯਾਦ 'ਚ ਸਜਾਇਆ ਗਿਆ ਨਗਰ ਕੀਰਤਨ, ਤਸਵੀਰਾਂ 'ਚ ਕਰੋ ਦਰਸ਼ਨ
Punjab News: ਬੱਚਿਆਂ ਦੀਆਂ ਲੱਗੀਆਂ ਮੌਜਾਂ! ਇਸ ਹਫਤੇ ਆ ਗਈ ਇੱਕ ਹੋਰ ਛੁੱਟੀ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ