ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਮੁੱਖ ਮੰਤਰੀ ਬਾਦਲ ਨਾਲ ਮੀਟਿੰਗ ਕਰਵਾਈ ਜਾਵੇ ਤਾਂ ਜੋ ਉਹ ਆਪਣੀਆਂ ਮੰਗਾਂ ਬਾਰੇ ਉਨ੍ਹਾਂ ਨਾਲ ਗੱਲ ਕਰ ਸਕਣ।
ਇਸ ਦੌਰਾਨ ਇਹਨਾਂ ਵੱਲੋਂ ਸਰਕਾਰ ਦਾ ਭੇਦ ਖੋਲਣ ਲਈ ਖਾਸ ਲਿਫਾਫੇ ਵੀ ਵੰਡੇ ਗਏ।
ਇਕੱਠੇ ਹੋਏ ਕਰਮਚਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਮੁੱਖ ਮੰਗ ਹੈ ਕਿ ਇਹਨਾਂ ਨੂੰ ਸਿੱਖਿਆ ਵਿਭਾਗ ਅਧੀਨ ਰੈਗੂਲਰ ਕੀਤਾ ਜਾਵੇ।
ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਸਰਵ ਸਿੱਖਿਆ ਅਭਿਆਨ/ ਰਮਸਾ ਦਫਤਰੀ ਕਰਮਚਾਰੀ ਮੋਹਾਲੀ ਦੇ ਫੇਜ਼ 8 ਦੇ ਦੁਸ਼ਹਿਰਾ ਗਰਾਉਂਡ ‘ਚ ਇਕੱਠੇ ਹੋਣ ਲੱਗੇ। ਪਹਿਲਾਂ ਤੋਂ ਦਿੱਤੀ ਜਾਣਕਾਰੀ ਦੇ ਅਧਾਰ ‘ਤੇ ਪੁਲਿਸ ਪ੍ਰਸ਼ਾਸਨ ਨੇ ਵੀ ਪਹਿਲਾਂ ਤੋਂ ਹੀ ਵੱਡੀ ਗਿਣਤੀ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰ ਦਿੱਤੀ ਤਾਂ ਕਿ ਕੋਈ ਹੰਗਾਮਾ ਨਾ ਹੋ ਸਕੇ।
ਇਸ ਦੌਰਾਨ ਇਹਨਾਂ ਨੇ ਆਪਣਾ ਰੋਸ ਦਿਖਾਉਣ ਤੇ ਲੋਕਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਬਾਰੇ ਦੱਸਣ ਲਈ ਖਾਸ ਲਿਫਾਫੇ ਬਣਾ ਕੇ ਵੰਡੇ। ਇਹਨਾਂ ‘ਤੇ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਤੇ ਆਪਣੇ ਹੱਕਾਂ ਬਾਰੇ ਜਾਣਕਾਰੀ ਛਪਵਾਈ ਗਈ ਸੀ।
ਇਸ ਦੌਰਾਨ ਯੂਨੀਅਨ ਦੇ ਪ੍ਰੈਸ ਸੈਕਟਰੀ ਰਜਿੰਦਰ ਸਿੰਘ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਅਜੇ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੇਗੀ ਤਾਂ ਆਉਣ ਵਾਲੇ ਸਮੇਂ ‘ਚ ਆਪਣਾ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ।
ਮੋਹਾਲੀ: ਸਰਵ ਸਿੱਖਿਆ ਅਭਿਆਨ /ਰਮਸਾ ਦਫਤਰੀ ਕਰਮਚਾਰੀਆਂ ਨੇ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ। ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਰਹੀਆਂ ਮੰਗਾਂ ਨੂੰ ਮਨਵਾਉਣ ਲਈ ਇਹਨਾਂ ਕਰਮਚਾਰੀਆਂ ਨੇ ਮੋਹਾਲੀ ‘ਚ ਸੂਬਾ ਪੱਧਰੀ ਧਰਨਾ ਦਿੱਤਾ।
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ; 'ਆਪ' 'ਚ ਹੋਇਆ ਸ਼ਾਮਲ...
Big News: ਵੱਡੀ ਖਬਰ, ਸਿਆਸੀ ਜਗਤ 'ਚ ਹਲਚਲ ਤੇਜ਼; ਚੋਣਾਂ ਦਾ ਵੱਜਿਆ ਬਿਗੁਲ! ਜਾਣੋ ਕਦੋਂ ਸ਼ੁਰੂ ਹੋਣਗੀਆਂ ਨਾਮਜ਼ਦਗੀਆਂ ਅਤੇ ਆਉਣਗੇ ਨਤੀਜੇ...
Dharmendra Pradhan Resignation: ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ, ਟਵਿੱਟਰ ਅਕਾਊਂਟ 'ਤੇ ਪੋਸਟ ਕੀਤਾ ਇੱਕ ਪੱਤਰ; ਲਿਖਿਆ-ਕਿਸੇ ਵੀ ਤਰ੍ਹਾਂ ਦੀ ਉਲਝਣ ਜਾਂ ਭਰਮ ਵਿੱਚ...
ਪੰਜਾਬ 'ਚ ਤਿੰਨ ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਡੇਅਰੀ ਕਿਸਾਨਾਂ ਲਈ ਸਰਕਾਰ ਦੀਆਂ ਵੱਡੀਆਂ ਸਬਸਿਡੀ ਯੋਜਨਾਵਾਂ, ਜਾਣੋ ਤੁਹਾਡੇ ਕੰਮ ਦੀ ਗੱਲ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ