✕
  • ਹੋਮ

ਅਕਾਲੀ ਦਲ ਖਿਲਾਫ ਸੜਕਾਂ 'ਤੇ ਉੱਤਰੇ ਲੋਕ

ਏਬੀਪੀ ਸਾਂਝਾ   |  03 Feb 2017 06:10 PM (IST)
1

ਆਗੂਆਂ ਨੇ ਅਕਾਲੀ ਦਲ ਬਾਦਲ ਪ੍ਰਤੀ ਰੋਸ ਪ੍ਰਗਟਾਇਆ ਨਾਲ ਹੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਖਿਲਾਫ ਬੋਲਦਿਆਂ ਕਿਹਾ ਕਿ ਆਖਰ ਸਿਰਸਾ ਸਾਧ ਤੋਂ ਹਮਾਇਤ ਲੈਣ ਬਾਰੇ ਹੁਣ ਜੀ.ਕੇ ਚੁੱਪ ਕਿਉਂ ਹੈ।

2

ਬੰਗਲਾ ਸਾਹਿਬ ਤੋਂ ਚੱਲ ਕੇ ਇਹ ਰੋਸ ਮਾਰਚ ਜੰਤਰ-ਮੰਤਰ ਵਿਖੇ ਪਹੁੰਚਿਆ।

3

ਵੱਡੀ ਗਿਣਤੀ ਵਿੱਚ ਪਹੁੰਚੇ ਸਿੱਖ ਭਾਈਚਾਰੇ ਦੇ ਲੋਕਾਂ ਸਮੇਤ ਇਹ ਮੁਜ਼ਾਹਰਾ ਗੁਰਦੁਆਰਾ ਬੰਗਲਾ ਸਾਹਿਬ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਗਿਆ।

4

ਮੁਜ਼ਾਹਰਾਕਾਰੀਆਂ ਵਿੱਚ ਦਿੱਲੀ ਗੁਰਦਵਾਰਾ ਕਮੇਟੀ ਦੇ ਮੈਂਬਰ ਗੁਰਲਾਡ ਸਿੰਘ ਕਾਹਲੋਂ, ਇੰਦਰਜੀਤ ਸਿੰਘ ਮੌਂਟੀ, ‘ਆਪ’ ਵਿਧਾਇਕ ਅਵਤਾਰ ਸਿੰਘ ਕਾਲਕਾ ਤੇ ਪੰਥਕ ਸੇਵਾ ਦੇ ਦਲ ਦੇ ਆਗੂ ਕਰਤਾਰ ਸਿੰਘ ਕੋਛੜ ਸ਼ਾਮਲ ਸਨ।

5

ਖਾਸ ਗੱਲ ਇਹ ਹੈ ਪੰਥਕ ਸੇਵਾ ਦਲ ਵੱਲੋਂ ਉਲੀਕੇ ਇਸ ਰੋਸ ਮੁਜ਼ਾਹਰੇ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਸ਼ਾਮਲ ਸਨ ਜਿਨ੍ਹਾਂ ਦੀ ਪਾਰਟੀ ਨੇ ਡੇਰਾ ਸਿਰਸਾ ਦੀ ਹਮਾਇਤ ਹਾਸਲ ਕੀਤੀ ਹੈ।

6

ਇਸੇ ਖਿਲਾਫਤ ਦੀ ਲੜੀ ਤਹਿਤ ਦਿੱਲੀ ਦੇ ਜੰਤਰ ਮੰਤਰ ਵਿਖੇ ਸਿੱਖ ਭਾਈਚਾਰੇ ਵੱਲੋਂ ਪੰਥਕ ਕਹਾਉਣ ਵਾਲੀ ਸਰਕਾਰ ਦੀ ਇਸ ਹਮਾਇਤ ਖਿਲਾਫ ਤੇ ਡੇਰਾ ਸਿਰਸਾ ਮੁਖੀ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ।

7

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਦੀ ਹਮਾਇਤ ਲਏ ਜਾਣ ਤੋਂ ਬਾਅਦ ਅਕਾਲੀ ਦਲ ਬਾਦਲ ਖਿਲਾਫ ਵਿਸ਼ਵ ਭਰ ਦੇ ਸਿੱਖਾਂ ਵਿੱਚ ਰੋਹ ਦੇਖਣ ਨੂੰ ਮਿਲ ਰਿਹਾ ਹੈ।

  • ਹੋਮ
  • ਪਾਲੀਵੁੱਡ
  • ਅਕਾਲੀ ਦਲ ਖਿਲਾਫ ਸੜਕਾਂ 'ਤੇ ਉੱਤਰੇ ਲੋਕ
About us | Advertisement| Privacy policy
© Copyright@2026.ABP Network Private Limited. All rights reserved.