ਸ਼ਿਲੌਂਗ ਦੇ ਸਿੱਖਾਂ ਵਿੱਚ ਫਿਰ ਸਹਿਮ, ਉਜਾੜੇ ਦੀ ਸਾਜਿਸ਼ ਦਾ ਡਰ
ਸ਼ਿਲਾਂਗ ਵਿੱਚ ਸਿੱਖਾਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਵੀ ਜਾਇਜ਼ਾ ਲੈਣ ਲਈ ਪਹੁੰਚੇ ਸਨ।
ਪੁਲੀਸ ਨੂੰ ਇਸ ’ਤੇ ਕਾਬੂ ਪਾਉਣ ਲਈ ਕਾਫ਼ੀ ਜੱਦੋ ਜਹਿਦ ਕਰਨੀ ਪਈ। ਸੱਤ ਜ਼ਿਲ੍ਹਿਆਂ ਵਿੱਚ 1 ਜੂਨ ਤੋਂ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਸਨ।
ਇਸ ਮਗਰੋਂ ਸੋਸ਼ਲ ਮੀਡੀਆ ’ਤੇ ਇਹ ਅਫ਼ਵਾਹ ਫੈਲਾ ਦਿੱਤੀ ਗਈ ਕਿ ਬੱਸ ਦੇ ਕਲੀਨਰ ਦੀ ਮੌਤ ਹੋ ਗਈ ਹੈ ਤੇ ਫਿਰ ਬੱਸ ਡਰਾਈਵਰਾਂ ਨੇ ਪੰਜਾਬੀ ਲੇਨ ਇਲਾਕੇ ਨੂੰ ਘੇਰ ਲਿਆ ਸੀ।
ਮਾਮਲਾ ਉਦੋਂ ਭੜਕਿਆ ਸੀ ਜਦੋਂ ਕੁਝ ਦਿਨ ਪਹਿਲਾਂ ਇੱਥੇ ਸਿੱਖਾਂ ਤੇ ਸਥਾਨਕ ਲੋਕਾਂ ਦਰਮਿਆਨ ਝਗੜਾ ਹੋ ਗਿਆ ਸੀ ਤੇ ਝਗੜੇ ਵਿੱਚ ਸਥਾਨਕ ਖਾਸੀ ਭਾਈਚਾਰੇ ਦੇ ਇੱਕ ਬੱਸ ਦੇ ਕਲੀਨਰ ਤੇ ਕੰਡਕਟਰ ਵਜੋਂ ਕੰਮ ਕਰਨ ਵਾਲਾ ਵਿਅਕਤੀ ਜ਼ਖ਼ਮੀ ਹੋ ਗਏ ਸਨ।
ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉੱਥੋਂ ਉਜਾੜਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ।
ਯਾਦ ਰਹੇ ਸਿੱਖਾਂ ਦੀ ਆਬਾਦੀ ਵਾਲੀ ਪੰਜਾਬੀ ਕਲੌਨੀ ਦੀ ਜ਼ਮੀਨ ਬਹੁਤ ਮਹਿੰਗੀ ਹੈ।
ਹਾਲਾਤ ਨੂੰ ਵੇਖਦਿਆਂ ਫੌਜ ਤੇ ਪੁਲਿਸ ਫੌਰਸ ਤਾਇਨਾਤ ਕੀਤੀ ਗਈ ਹੈ।
ਇਸ ਦੇ ਵਿਰੋਧ ਵਿੱਚ ਪੰਜਾਬੀ ਔਰਤਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ।
ਸਿੱਖਾਂ ਦਾ ਕਹਿਣਾ ਹੈ ਕਿ ਇਹ ਸਭ ਉਨ੍ਹਾਂ ਨੂੰ ਉਜਾੜਣ ਲਈ ਕੀਤਾ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਪੰਜਾਬੀ ਕਲੌਨੀ ਵਿੱਚ ਸਰਕਾਰ ਵੱਲ਼ੋਂ ਬਣਾਈ ਰੀਲੌਕੇਸ਼ਨ ਕਮੇਟੀ ਵੱਲੋਂ ਸਰਵੇ ਅਰੰਭ ਕੀਤਾ ਗਿਆ ਹੈ।
ਸ਼ਿਲਾਂਗ ਵਿੱਚ ਸਿੱਖਾਂ ਵਿੱਚ ਫਿਰ ਸਹਿਮ ਦਾ ਮਾਹੌਲ ਹੈ।