26 ਜਨਵਰੀ ਦੀ ਰਾਤ ਰਹੀ ਸਭ ਤੋਂ ਠੰਢੀ, ਪੰਜਾਬ ’ਚ ਵਧੇਗੀ ਠੰਢ
ਦਰਅਸਲ ਸੂਬੇ ਵਿੱਚ 29 ਜਨਵਰੀ ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਵਾਲੀ ਹੈ।
ਇਸ ਵਜ੍ਹਾ ਕਰਕੇ ਸੂਬੇ ਵਿੱਚ ਇੱਕ ਵਾਰ ਫਿਰ ਤੋਂ ਹਲਕੀ ਬਰਫ਼ਬਾਰੀ ਤੇ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅਗਲੇ ਦੋ-ਤਿੰਨ ਦਿਨਾਂ ਤਕ ਠੰਢ ਇਸੇ ਤਰ੍ਹਾਂ ਜਾਰੀ ਰਹੇਗੀ।
ਵਿਗਿਆਨ ਕੇਂਦਰ ਸ਼ਿਮਲਾ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਬੀਤੇ ਦਿਨਾਂ ਵਿੱਚ ਹੋਈ ਬਰਫ਼ਬਾਰੀ ਦੇ ਬਾਅਦ ਸੂਬੇ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ ਜਿਸ ਕਰਕੇ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਪ੍ਰਕੋਪ ਸਹਿਣਾ ਪੈ ਰਿਹਾ ਹੈ।
31 ਜਨਵਰੀ ਦੇ ਬਾਅਦ ਸੂਬੇ ਵਿੱਚ ਮੌਸਮ ਸਾਫ ਰਹਿਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ।
ਉੱਧਰ ਸ਼ਿਮਲਾ ਵਿੱਚ ਵੀ ਬੀਤੀ ਰਾਤ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ। ਇੱਥੇ ਰਾਤ ਦਾ ਤਾਪਮਾਨ ਮਨਫੀ 0.2 ਡਿਗਰੀ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਸੂਬਾ ਵਾਸੀਆਂ ਨੂੰ ਫਿਲਹਾਲ ਅਗਲੇ ਦੋ-ਤਿੰਨ ਦਿਨਾਂ ਤਕ ਇਸ ਠੰਢ ਤੋਂ ਨਿਜਾਤ ਨਹੀਂ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਠੰਢ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।
ਚੰਡੀਗੜ੍ਹ: ਬੀਤੀ 26 ਜਨਵਰੀ ਦੀ ਰਾਤ ਹਿਮਾਚਲ ਪ੍ਰਦੇਸ਼ ਦੀ ਸਭ ਤੋਂ ਠੰਢੀ ਰਾਤ ਰਹੀ। ਲਾਹੌਲ ਸਪਿਤੀ ਵਿੱਚ ਬੀਤੀ ਰਾਤ ਮਨਫੀ 17 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਜੋ ਹੁਣ ਤਕ ਦਾ ਸਭ ਤੋਂ ਘੱਟ ਰਿਕਾਰਡ ਕੀਤਾ ਗਿਆ ਤਾਪਮਾਨ ਹੈ।