ਅਕਾਲੀ-ਭਾਜਪਾਈਆਂ ਨੇ ਮਾਰਿਆ ਲੁਧਿਆਣਾ ਨਿਗਮ ਨੂੰ ਜਿੰਦਰਾ
ਏਬੀਪੀ ਸਾਂਝਾ | 25 Jul 2018 11:44 AM (IST)
1
ਭਾਜਪਾ ਲੀਡਰ ਰਵਿੰਦਰ ਅਰੋੜਾ ਨੇ ਦੱਸਿਆ ਕਿ ਉਹ ਆਪਣੀ ਆਵਾਜ਼ ਮੇਅਰ ਤੇ ਸਰਕਾਰ ਤਕ ਪਹੁੰਚਾਉਣਾ ਚਾਹੁੰਦੇ ਹਨ ਤਾਂ ਜੋ ਲੁਧਿਆਣਾ ਦੇ ਬੰਦ ਪਏ ਵਿਕਾਸ ਪਏ ਕਾਰਜਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾ ਸਕੇ।
2
ਅਕਾਲੀ ਦਲ ਦੇ ਕੌਂਸਲਰ ਜਸਪਾਲ ਸਿੰਘ ਨੇ ਕਾਂਗਰਸ ਸਰਕਾਰ 'ਤੇ ਦੋਸ਼ ਲਾਇਆ ਕਿ ਲੁਧਿਆਣਾ ਦੇ ਮੇਅਰ ਤੇ ਕਮਿਸ਼ਨਰ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ
3
ਦੋਵਾਂ ਪਾਰਟੀਆਂ ਦੇ ਲੀਡਰਾਂ ਨੇ ਦੋਸ਼ ਲਾਇਆ ਹੈ ਕਿ ਸ਼ਹਿਰ ਵਿੱਚ ਵਿਕਾਸ ਕਾਰਜ ਠੱਪ ਹੋ ਚੁੱਕੇ ਹਨ ਇਸ ਲਈ ਉਹ ਰੋਸ ਜ਼ਾਹਰ ਕਰ ਰਹੇ ਹਨ।
4
ਪ੍ਰਦਰਸ਼ਨ ਦੌਰਾਨ ਅਕਾਲੀ-ਭਾਜਪਾ ਕਾਰਕੁੰਨਾ ਦੀ ਪੁਲਿਸ ਨਾਲ ਝੜਪ ਵੀ ਹੋਈ।
5
ਉਨ੍ਹਾਂ ਕਿਹਾ ਕਿ ਇਸ ਅਣਗਹਿਲੀ ਕਾਰਨ ਸਾਰੇ ਵਿਕਾਸ ਕਾਰਜ ਠੱਪ ਪਏ ਹੋਏ ਹਨ।
6
ਲੁਧਿਆਣਾ: ਸ਼ਹਿਰ ਦੇ ਨਗਰ ਨਿਗਮ ਦਫ਼ਤਰ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਨੇ ਅੱਜ ਸਵੇਰੇ ਹੀ ਜਿੰਦਾ ਲਾ ਦਿੱਤਾ।