✕
  • ਹੋਮ

ਚੰਦੂਮਾਜਰਾ ਤੋਂ ਇਲਾਵਾ ਬਾਕੀ ਟਕਸਾਲੀ ਲੀਡਰ ਰਹੇ ਅਕਾਲੀਆਂ ਦੇ ਪ੍ਰਦਰਸ਼ਨ ਤੋਂ ਦੂਰ

ਏਬੀਪੀ ਸਾਂਝਾ Updated at: 01 Sep 2018 05:05 PM (IST)
1

Download ABP Live App and Watch All Latest Videos

View In App
Continues below advertisement
2

3

Continues below advertisement
4

5

6

7

8

9

10

11

12

ਹਲਕਾ ਮਜੀਠਾ ਤੋਂ ਪੁਲੀਸ ਦੀ ਮੁਸਤੈਦੀ ਕਾਰਨ ਕਾਂਗਰਸੀਆਂ ਅਤੇ ਅਕਾਲੀ ਵਰਕਰਾਂ ਦਾ ਟਕਰਾਅ ਹੋਣੋਂ ਟਲ ਗਿਆ।

13

ਅਕਾਲੀਆਂ ਨੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਵਿਰੁੱਧ ਝੂਠੀਆਂ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ ਕਰਨ ਦੀ ਚੇਤਾਵਨੀ ਦਿੱਤੀ। ਅਕਾਲੀ ਦਲ ਵੱਲੋਂ ਸਾਰੇ ਵਿਧਾਨ ਸਭਾ ਹਲਕਿਆਂ 'ਚ ਇਸ ਰੋਸ ਪ੍ਰਦਰਸ਼ਨ ਕਾਰਨ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਰੱਖੇ ਹੋਏ ਸਨ।

14

ਉੱਧਰ ਮੰਡੀ ਗੋਬਿੰਦਗੜ੍ਹ ਵਿੱਚ ਟਕਰਾਅ ਹੋਣ ਤੋਂ ਬਚਾਉਣ ਲਈ ਪੁਲਿਸ ਨੇ ਅਕਾਲੀਆਂ ਦਾ ਵਿਰੋਧ ਕਰਨ ਆਏ ਸਤਿਕਾਰ ਕਮੇਟੀ ਦੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

15

ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪੂਰੇ ਪੰਜਾਬ ਵਿੱਚ ਉਲੀਕੇ ਰੋਸ ਪ੍ਰਦਰਸ਼ਨਾਂ ਤਹਿਤ ਮੁਹਾਲੀ ਵਿੱਚ ਵੀ ਰੋਸ ਪ੍ਰਦਰਸ਼ਨ ਕੀਤਾ। ਜਿੱਥੇ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਅਕਾਲੀ ਦਲ ਦੇ ਨਵੇਂ ਤੇ ਨੌਜਵਾਨ ਆਗੂਆਂ ਨੇ ਪ੍ਰਦਰਸ਼ਨ ਕੀਤਾ, ਉੱਥੇ ਮੁਹਾਲੀ ਵਿੱਚ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪਿੜ ਵਿੱਚ ਨਿੱਤਰੇ। ਚੰਦੂਮਾਜਰਾ ਨੇ ਕਾਂਗਰਸ ਸਰਕਾਰ ਦਾ ਪੁਤਲਾ ਫੂਕ ਰੋਸ ਜਤਾਇਆ।

16

ਹੁਣ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਟਕਸਾਲੀ ਆਗੂਆਂ ਨੂੰ ਅੱਗੇ ਲਿਆਉਣ ਅਤੇ ਵਿਰੋਧ ਪ੍ਰਦਰਸ਼ਨਾਂ ਨਾਲ ਸਾਖ਼ ਸੁਧਾਰਨ ਲਈ ਮੁਹਿੰਮ ਵਿੱਢੀ ਹੋਈ ਹੈ।

17

ਜ਼ਿਕਰਯੋਗ ਹੈ ਕਿ ਅਕਾਲੀ ਦਲ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਬਹਿਸ ਵਿੱਚ ਹਿੱਸਾ ਨਾ ਲੈ ਕੇ ਬੈਕਫੁੱਟ 'ਤੇ ਚਲਾ ਗਿਆ ਹੈ।

18

ਅੱਜ ਪੂਰੇ ਪੰਜਾਬ ਵਿਚ ਅਕਾਲੀ ਆਗੂਆਂ ਨੇ ਜਿੱਥੇ ਕਾਂਗਰਸ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ, ਉੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ।

19

ਬੇਅਦਬੀ ਅਤੇ ਗੋਲ਼ੀਕਾਂਡਾਂ 'ਤੇ ਵਿਧਾਨ ਸਭਾ ਵਿੱਚੋਂ ਵਾਕਆਊਟ ਕਰ ਨਮੋਸ਼ੀ ਖੱਟਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ ਵਿੱਚ ਸਰਕਾਰ ਅਤੇ ਮੁਤਵਾਜ਼ੀ ਜਥੇਦਾਰਾਂ ਜਥੇਦਾਰਾਂ ਵਿਰੁੱਧ ਆਪਣੀ ਭੜਾਸ ਕੱਢੀ ਹੈ। ਪਾਰਟੀ ਹੁਕਮਰਾਨਾਂ ਤੋਂ ਨਿਰਦੇਸ਼ ਪਾ ਕੇ ਅਕਾਲੀ ਲੀਡਰਾਂ ਨੇ ਪੂਰੇ ਪੰਜਾਬ ਵਿੱਚ ਪੁਤਲੇ ਫੂਕ ਮੁਜ਼ਾਹਰੇ ਕੀਤੇ।

NEXT PREV
  • ਹੋਮ
  • ਪੰਜਾਬ
  • ਚੰਦੂਮਾਜਰਾ ਤੋਂ ਇਲਾਵਾ ਬਾਕੀ ਟਕਸਾਲੀ ਲੀਡਰ ਰਹੇ ਅਕਾਲੀਆਂ ਦੇ ਪ੍ਰਦਰਸ਼ਨ ਤੋਂ ਦੂਰ
Continues below advertisement
About us | Advertisement| Privacy policy
© Copyright@2025.ABP Network Private Limited. All rights reserved.