ਅਕਾਲੀ ਵਰਕਰਾਂ ਤੇ ਸਿੱਖ ਸੰਗਤ ਵਿਚਾਲੇ ਖੜਕੀ
ਬੁੱਧਵਾਰ ਨੂੰ ਫਰੀਦਕੋਟ ਵਿੱਚ ਦੋਵਾਂ ਧਿਰਾਂ ਵਿਚਾਲੇ ਟਕਰਾਅ ਹੋਇਆ।
ਚੰਡੀਗੜ੍ਹ: ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦਾ ਮਾਹੌਲ ਵਿਗੜਨ ਲੱਗਾ ਹੈ। ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਕਰ ਰਹੇ ਸਿੱਖ ਪ੍ਰਦਰਸ਼ਨਕਾਰੀ ਤੇ ਅਕਾਲੀ ਦਲ ਦੇ ਵਰਕਰ ਆਹਮੋ-ਸਾਹਮਣੇ ਹੋਣ ਲੱਗੇ ਹਨ।
ਉਨ੍ਹਾਂ ਕਿਹਾ ਇਹ ਰੋਸ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਕਰ ਰਹੇ ਹਨ। ਬੰਟੀ ਰੋਮਾਣਾ ਨੇ ਜਥੇਬੰਦੀਆਂ ਨੂੰ ਇਸ ਤਰ੍ਹਾਂ ਦੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚੇਤਾਵਨੀ ਦਿੱਤੀ।
ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਬੰਟੀ ਰੋਮਾਣਾ ਨੇ ਕਿਹਾ ਕਿ ਅੱਜ ਸੁਖਬੀਰ ਬਾਦਲ ਵੱਲੋਂ ਫਰੀਦਕੋਟ ਰੈਲੀ ਦੀ ਮੀਟੰਗ ਕਰਨ ਕਰਕੇ ਕੁਝ ਲੋਕਾਂ ਨੇ ਰੋਸ ਜ਼ਾਹਰ ਕੀਤਾ।
ਪੁਲਿਸ ਨੇ ਮੁਸ਼ਕਲ ਨਾਲ ਹਾਲਤ ’ਤੇ ਕਾਬੂ ਪਾਇਆ। ਇਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਨੇ ਮੀਟਿੰਗ ਵਿੱਚ ਤੇਜ਼ਧਾਰ ਹਥਿਆਰ ਵੀ ਲਿਆਂਦੇ।
ਸਿੱਖ ਜਥੇਬੰਦੀਆਂ ਅੱਜ ਸਵੇਰੇ ਤੋਂ ਹੀ ਮੀਟਿੰਗ ਵਾਲੀ ਜਗ੍ਹਾ ’ਤੇ ਰੋਸ ਪ੍ਰਦਰਸ਼ਨ ਕਰ ਰਹੀਆਂ ਸਨ। ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਅਕਾਲੀ ਦਲ ਤੇ ਸਿੱਖ ਆਗੂ ਆਹਮੋ-ਸਾਹਮਣੇ ਹੋ ਗਏ।
ਇਸ ਦਾ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿੱਚ ਅਕਾਲੀ ਲੀਡਰਾਂ ਦਾ ਨਾਂ ਆਉਣ ਬਾਅਦ ਸਿੱਖ ਸੰਗਤ ਵੱਲੋਂ ਅਕਾਲੀ ਦਲ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਫ਼ਰੀਦਕੋਟ ਵਿੱਚ ਵਰਕਰਾਂ ਦੀ ਮੀਟਿੰਗ ਰੱਖੀ ਗਈ ਸੀ।
ਦਰਅਸਲ ਫਰੀਦਕੋਟ ਵਿੱਚ ਅਕਾਲੀ ਦਲ ਵੱਲੋਂ 15 ਸਤੰਬਰ ਨੂੰ ਪੋਲ ਖੋਲ੍ਹੋ ਰੈਲੀ ਕੀਤੀ ਜਾ ਰਹੀ ਸੀ।