ਅੰਮ੍ਰਿਤਸਰ ਏਅਰਪੋਰਟ 'ਤੇ ਅੱਤਵਾਦੀਆਂ ਦੀ ਅੱਖ! ਹਾਈ ਅਲਰਟ ਜਾਰੀ
ਹਵਾਈ ਅੱਡੇ ਦੀ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਏਜੰਸੀਆਂ ਤੇ ਪੰਜਾਬ ਪੁਲਿਸ ਪੂਰੀ ਮੁਸਤੈਦ ਹੈ। ਹਾਈ ਅਲਰਟ ਹੋਣ ਕਰਕੇ ਹਵਾਈ ਅੱਡੇ ਨੂੰ ਜਾਣ ਵਾਲੇ ਹਰ ਵਾਹਨ ਦੀ ਤਸੱਲੀ ਨਾਲ ਜਾਂਚ ਕਰਕੇ ਹੀ ਵਾਹਨ ਅੱਗੇ ਭੇਜਿਆ ਜਾ ਰਿਹਾ ਹੈ।
ਇਸ ਜਣਕਾਰੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕੰਨੀਆਂ ਹੋ ਗਈਆਂ ਹਨ। ਅੰਮ੍ਰਿਤਸਰ ਏਅਰਪੋਰਟ ਦੇ ਅੰਦਰ ਤੇ ਬਾਹਰ ਖੂਬ ਚੈਕਿੰਗ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਾ ਗੁਰੂ ਰਾਮਦਾਸ ਏਅਰਪੋਰਟ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹੈ। ਪਾਕਿਸਤਾਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ।
ਇਸੇ ਦੌਰਾਨ ਹੁਣ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ ਨੂੰ ਅੱਤਵਾਦੀਆਂ ਵੱਲੋਂ ਨਿਸ਼ਾਨਾ ਬਣਾਏ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ।
ਅੰਮ੍ਰਿਤਸਰ: ਪਾਕਿਸਤਾਨ ਦਾ ਕਿਸੇ ਪਾਸੇ ਜ਼ੋਰ ਨਹੀਂ ਚੱਲਿਆ ਤਾਂ ਹੁਣ ਉਸ ਦੀ ਨਜ਼ਰ ਪੰਜਾਬ 'ਤੇ ਆ ਟਿਕੀ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਹੋ ਰਿਹਾ ਹੈ ਤੇ ਇਨ੍ਹਾਂ ਦੀ ਤਸਕਰੀ ਵਿੱਚ ਵੀ ਪੰਜਾਬ ਦੇ ਨੌਜਵਾਨਾਂ ਨੂੰ ਹੀ ਇਸਤੇਮਾਲ ਕੀਤਾ ਜਾ ਰਿਹਾ ਹੈ।