ਆਂਗਣਵਾੜੀ ਵਰਕਰਾਂ ਵੱਲੋਂ ਸੜਕਾਂ ਜਾਮ, ਵੇਖੋ ਤਸਵੀਰਾਂ
ਇਸ ਤੋਂ ਇਲਾਵਾ ਆਂਗਣਵਾੜੀ ਕਰਮਚਾਰੀਆਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਏਅਪੋਰਟ ਰੋਡ ਨੂੰ ਜਾਮ ਕਰ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ।
ਆਂਗਣਵਾੜੀ ਵਰਕਰ ਪਹਿਲਾਂ ਬਠਿੰਡਾ ਦੇ ਡੀ.ਸੀ. ਕੋਲ ਰੋਸ ਮੁਜ਼ਾਹਰਾ ਕਰ ਰਹੀਆਂ ਸਨ ਪਰ ਫਿਰ ਬਾਅਦ ਵਿੱਚ ਉਨ੍ਹਾਂ ਮਾਨਸਾ-ਡੱਬਵਾਲੀ ਸੜਕ ਨੂੰ ਜਾਮ ਕਰ ਦਿੱਤਾ।
ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਮੌਜੂਦ ਸੀ।
ਪਿਛਲੇ ਕਾਫੀ ਸਮੇਂ ਤੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ ਨੇ ਅੱਜ ਬਠਿੰਡਾ ਵਿੱਚ ਜਾਮ ਲਾ ਦਿੱਤਾ ਹੈ। ਆਂਗਣਵਾੜੀ ਵਰਕਰਾਂ ਵੱਲੋਂ ਅੱਜ ਪੰਜਾਬ ਪੱਧਰ ਦਾ ਧਰਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਸੀ।
ਪੰਜਾਬ ਪੱਧਰ ਦੇ ਇਸ ਧਰਨੇ ਵਿੱਚ ਜਲੰਧਰ ਸ਼ਹਿਰ 'ਚ ਵੀ ਸੜਕ ਜਾਮ ਕੀਤੇ ਜਾਣ ਦੀ ਖ਼ਬਰ ਹੈ। ਅੱਗੇ ਵੇਖੋ ਇਸ ਰੋਸ ਮੁਜ਼ਾਹਰੇ ਦੀਆਂ ਕੁਝ ਹੋਰ ਤਸਵੀਰਾਂ।
ਠੇਕਾ ਆਧਾਰਤ ਇਨ੍ਹਾਂ ਵਰਕਰਾਂ ਵੱਲੋਂ ਲੰਮੇ ਸਮੇਂ ਤੋਂ ਪੱਕਾ ਕਰਨ ਤੇ ਤਨਖ਼ਾਹਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਹੈ।
ਬਠਿੰਡਾ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ ਵੀ ਆਂਗਣਵਾੜੀ ਵਰਕਰ ਵੱਲੋਂ ਰੋਡ ਜਾਮ ਕਰ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਭਰ ਤੋਂ ਇਕੱਠੀਆਂ ਹੋਈਆਂ ਵਰਕਰਾਂ ਨੇ ਹੋਸ਼ਿਆਰਪੁਰ-ਜਲੰਧਰ ਰੋਡ ਜਾਮ ਕੀਤਾ।