ਬਠਿੰਡਾ ਸਿਵਲ ਲਾਈਨ ਕਲੱਬ ਦਾ ਮਾਮਲਾ ਭਖਿਆ, ਪ੍ਰਸ਼ਾਸਨ ਵੱਲੋਂ ਕਲੱਬ ਸੀਲ, ਪੁਲਿਸ ਬਲ ਤਾਇਨਾਤ
ਦੂਜੇ ਪਾਸੇ ਇਸ ਭਖਦੇ ਹੋਏ ਮਾਮਲੇ ਉੱਪਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦੀ ਲੀਡਰਸ਼ਿਪ ਵੱਲੋਂ ਵੀ ਸਿਆਸਤ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਜ਼ਰੀਏ ਕਿਹਾ ਹੈ ਕਿ ਦਾਦੂਵਾਲ ਜੋ ਕਾਂਗਰਸ ਨਾਲ ਮਿਲ ਕੇ ਬਠਿੰਡਾ ਦੇ ਸਿਵਲ ਲਾਈਨ ਕਲੱਬ ਉੱਤੇ ਕਬਜ਼ਾ ਕਰਨਾ ਚਾਹੁੰਦੇ ਹਨ, ਇਹ ਸਭ ਮਿਲੇ ਜੁਲੇ ਹੋਏ ਹਨ ਤੇ ਡਰਾਮਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਦਾ ਸ਼ੁਰੂ ਤੋਂ ਹੀ ਕੰਮ ਰਿਹਾ ਕਬਜ਼ੇ ਕਰਨਾ ਹੈ।
ਦਾਦੂਵਾਲ ਵੱਲੋਂ ਅੱਜ ਮਿਤੀ 20 ਨੂੰ ਇਸ ਜਗ੍ਹਾ ਉੱਪਰ ਗੁਰਪੁਰਬ ਮਨਾਉਣ ਲਈ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਜਾਣਾ ਸੀ। ਇਸ ਦੇ ਚੱਲਦੇ ਬਠਿੰਡਾ ਪੁਲਿਸ ਵੱਲੋਂ ਇਸ ਜਗ੍ਹਾ 'ਤੇ ਧਾਰਾ 145 ਲਾ ਕੇ ਆਉਣ-ਜਾਣ ਵਾਲੇ ਲੋਕਾਂ ਨੂੰ ਰੋਕ ਦਿੱਤਾ ਗਿਆ। ਬਠਿੰਡਾ ਪੁਲਿਸ ਵੱਲੋਂ ਕੋਈ ਮਾਹੌਲ ਖ਼ਰਾਬ ਨਾ ਹੋਵੇ, ਉਸ ਨੂੰ ਲੈ ਕੇ ਸ਼ਹਿਰ ਵਿੱਚ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਦਾਦੂਵਾਲ ਨੂੰ ਬਠਿੰਡਾ ਪੁਲਿਸ ਵੱਲੋਂ ਕੁਝ ਦਿਨ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਭਾਰੀ ਪੁਲਿਸ ਬਲ ਲਾ ਕੇ ਬਠਿੰਡਾ ਦੇ ਸਿਵਲ ਲਾਈਨ ਕਲੱਬ ਨੂੰ ਸੀਲ ਕਰ ਦਿੱਤਾ ਗਿਆ। ਇਸ ਨੂੰ ਆਉਣ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਗਏ ਸੀ।