ਮੰਡੀਆਂ 'ਚ ਲੁੱਟ ਖਿਲਾਫ ਉੱਠ ਖੜ੍ਹੇ ਕਿਸਾਨ, ਸਰਕਾਰ ਨੂੰ ਚੇਤਾਵਨੀ
ਕਿਸਾਨਾਂ ਨੇ ਕਿਹਾ ਕਿ ਜਦ ਤਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਧਰਨਾ ਇਵੇਂ ਜਾਰੀ ਰਹੇਗਾ।
ਕਿਸਾਨਾਂ ਨੇ ਕਿਹਾ ਕਿ ਜੇ ਸਰਕਾਰ ਨੇ ਫਸਲਾਂ ਦਾ ਪੂਰਾ ਭਾਅ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਏਗਾ। ਇਸ ਦੀ ਜ਼ਿੰਮੇਵਾਰ ਸਰਕਾਰ ਖ਼ੁਦ ਹੋਏਗੀ।
ਕਿਸਾਨਾਂ ਨੇ ਕਿਹਾ ਕਿ ਕਪਾਹ ਦੀ ਫਸਲ ਦਾ ਸਰਕਾਰੀ ਰੇਟ 54,500 ਹੈ, ਪਰ ਇਸ ਦੇ ਬਾਵਜੂਦ ਮੰਡੀਆਂ ਵਿੱਚ ਕਿਸਾਨਾਂ ਦੀ ਕਪਾਹ ਦੀ ਫਸਲ ਨੂੰ 1000 ਤੋਂ 1200 ਰੁਪਏ ਦੇ ਘੱਟ ਭਾਅ ਵਿੱਚ ਖਰੀਦਿਆ ਜਾ ਰਿਹਾ ਹੈ। ਇਸੇ ਦੇ ਵਿਰੋਧ ਵਿੱਚ ਕਿਸਾਨਾਂ ਨੇ ਅੱਜ ਸੀਸੀਆਈ ਦੇ ਦਫ਼ਤਰ ਬਾਹਰ ਧਰਨਾ ਦਿੱਤਾ।
ਪ੍ਰਦਰਸ਼ਨ ਦੌਰਾਨ ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਦੀ ਮਿਲੀਭੁਗਤ ਨਾਲ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ ਕਿਉਂਕਿ ਪ੍ਰਸ਼ਾਨਸਕ ਅਧਿਕਾਰੀ ਤੇ ਮੰਡੀਆਂ ਵਿੱਚ ਬੈਠੇ ਹੋਏ ਵਪਾਰੀ ਆਪਸ ਵਿੱਚ ਮਿਲੇ ਹੋਏ ਹਨ। ਇਸ ਦੀ ਮਾਰ ਕਿਸਾਨਾਂ ਨੂੰ ਝੱਲਣੀ ਪੈ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਤੇ ਸੀਸੀਆਈ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਬਠਿੰਡਾ: ਬਠਿੰਡਾ ਦੀ ਅਨਾਜ ਮੰਡੀ ਵਿੱਚ ਕਪਾਹ ਦੀ ਫਸਲ ਦਾ ਭਾਅ ਪੂਰਾ ਨਾ ਮਿਲਣ ਕਰਕੇ ਭਾਰਤੀ ਕਿਸਾਨ ਏਕਤਾ ਸਿੱਧੂਪੁਰ ਵੱਲੋਂ ਅੱਜ ਬਠਿੰਡਾ ਸੀਸੀਆਈ ਦਫ਼ਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।