ਆਵਾਰਾ ਪਸ਼ੂ ਸੰਭਾਲਣਗੇ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀ !
ਕੁਝ ਸਮਾਂ ਪਹਿਲਾਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਪੰਜਾਬ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ ਤੇ ਜੇਲ੍ਹਾਂ ਅੰਦਰ ਸਜ਼ਾ ਭੁਗਤ ਰਹੇ ਕੈਦੀ ਜੇਲ੍ਹਾਂ ਵਿੱਚ ਇਨ੍ਹਾਂ ਲਾਵਾਰਿਸ ਪਸ਼ੂਆਂ ਨੂੰ ਪੱਠੇ ਪਾਉਣਗੇ। ਇਹ ਗੱਲ ਰੰਧਾਵਾ ਨੇ ਮੁਹਾਲੀ ਵਿੱਚ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਆਖੀ ਸੀ।
Download ABP Live App and Watch All Latest Videos
View In Appਉਨ੍ਹਾਂ ਦੱਸਿਆ ਕਿ ਅਵਾਰਾ ਪਸ਼ੂਆਂ ਕਰਕੇ ਬਠਿੰਡਾ ਸ਼ਹਿਰ ਵਾਸੀ ਪ੍ਰੇਸ਼ਾਨ ਹੋ ਰਹੇ ਹਨ। ਰਾਤ ਵੇਲੇ ਪਸ਼ੂ ਬਾਜ਼ਾਰਾਂ ਵਿੱਚ ਡੇਰੇ ਲੈ ਲੈਂਦੇ ਹਨ ਜਿਸ ਕਰਕੇ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ।
ਇਸ ਲਈ ਉਨ੍ਹਾਂ ਵੱਲੋਂ ਚੈੱਕ ਦਿੱਤੇ ਜਾਂਦੇ ਹਨ। 3 ਕਰੋੜ ਰੁਪਏ ਉਨ੍ਹਾਂ ਨੂੰ ਬਤੌਰ ਟੈਕਸ, ਇਕੱਠਾ ਹੁੰਦਾ ਹੈ। ਮੇਅਰ ਨੇ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਵੀ ਇਸ ਮੁੱਦੇ ਵੱਲ ਧਿਆਨ ਨਹੀਂ ਦਿੱਤਾ।
ਬਠਿੰਡਾ: ਨਗਰ ਨਿਗਮ ਬਠਿੰਡਾ ਦੇ ਮੇਅਰ ਨੇ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਜੇਲ੍ਹਾਂ ਵਿੱਚ ਬੰਦ ਕੈਦੀਆਂ ਵੱਲੋਂ ਸਾਂਭ-ਸੰਭਾਲ ਕਰਵਾਏ ਜਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਬਠਿੰਡਾ ਨਗਰ ਨਿਗਮ ਕਾਫੀ ਚਿੰਤਤ ਦਿਖਾਈ ਦੇ ਰਿਹਾ ਹੈ।
ਗੁਜਰਾਤ ਤੇ ਮਹਾਰਾਸ਼ਟਰ ਦੀਆਂ ਜੇਲ੍ਹਾਂ ਵਿੱਚ ਵੀ ਬੇਸਹਾਰਾ ਪਸ਼ੂ ਹਨ। ਮੇਅਰ ਨੇ ਦੱਸਿਆ ਕਿ ਸ਼ਹਿਰ ਵਿੱਚ ਸਰਕਾਰੀ ਦੇ ਇਲਾਵਾ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਵੀ ਕੁੱਲ 3 ਹਜ਼ਾਰ ਪਸ਼ੂ ਮੌਜੂਦ ਹਨ ਜਿਨ੍ਹਾਂ ਦੀ ਫੀਡ 'ਤੇ 2 ਕਰੋੜ 80 ਲੱਖ ਰੁਪਏ ਦਾ ਖ਼ਰਚਾ ਆਉਂਦਾ ਹੈ।
ਨਗਰ ਨਿਗਮ ਨੇ ਸਰਕਰ ਨੂੰ ਕਿਹਾ ਹੈ ਕਿ ਜਿਵੇਂ ਪਿੰਡਾਂ ਵਿੱਚ ਕਮੇਟੀਆਂ ਤੇ ਪੰਚਾਇਤਾਂ ਬਣੀਆਂ ਹੋਈਆਂ ਹਨ, ਉਂਝ ਹੀ ਹਰ ਪਿੰਡ ਵਿੱਚ ਗਊਸ਼ਾਲਾ ਵੀ ਬਣਾਉਣੀ ਪਏਗੀ। ਇਲਜ਼ਾਮ ਲਾਇਆ ਗਿਆ ਹੈ ਕਿ ਪਿੰਡਾਂ ਦੇ ਲੋਕ ਪਸ਼ੂਆਂ ਨੂੰ ਸ਼ਹਿਰ ਛੱਡ ਜਾਂਦੇ ਹਨ।
- - - - - - - - - Advertisement - - - - - - - - -