ਬਹਿ ਕੇ ਵੇਖ ਜਵਾਨਾਂ ਬਾਬੇ ਭੰਗੜਾ ਪਾਉਂਦੇ ਨੇ...ਬਠਿੰਡਾ ਤੋਂ ਆਈਆਂ ਖ਼ੂਬਸੂਰਤ ਤਸਵੀਰਾਂ
ਸੀਨੀਅਰ ਸਿਟੀਜ਼ਨ ਦਿਵਸ ਮੌਕੇ ਪੰਜਾਬ ਭਰ ਵਿੱਚ ਵੱਖ ਵੱਖ ਥਾਵਾਂ ਉੱਤੇ ਸਮਾਗਮ ਕਰਵਾਏ ਜਾ ਰਹੇ ਹਨ। ਬਠਿੰਡਾ ਵਿੱਚ ਵੀ ਅੱਜ ਇਸ ਸਬੰਧੀ ਰੰਗਾਰੰਗ ਸਮਾਗਮ ਕਰਾਇਆ ਗਿਆ।
Download ABP Live App and Watch All Latest Videos
View In Appਨਿੱਜੀ ਸੰਸਥਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਬਜ਼ੁਰਗਾਂ ਵੱਲੋਂ ਪੰਜਾਬੀ ਸੱਭਿਆਚਾਰਕ ਕੱਪੜੇ ਪਾ ਕੇ ਭੰਗੜਾ ਤੇ ਨੱਚ ਟੱਪ ਕੇ ਇਸ ਦਿਨ ਨੂੰ ਮਨਾਇਆ ਗਿਆ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਬਜ਼ੁਰਗਾਂ ਲਈ ਵੀ ਕੁਝ ਅਜਿਹਾ ਕੀਤਾ ਜਾਵੇ ਜਿਸ ਨਾਲ ਉਨ੍ਹਾਂ ਨੂੰ ਸਹੂਲਤ ਪ੍ਰਾਪਤ ਹੋ ਸਕਣ। ਭਾਰੀ ਗਿਣਤੀ ਵਿੱਚ ਬਜ਼ੁਰਗ ਮਹਿਲਾਵਾਂ ਤੇ ਪੁਰਸ਼ਾਂ ਨੇ ਇਸ ਪ੍ਰੋਗਰਾਮ ਦਾ ਆਨੰਦ ਮਾਣਿਆ।
ਇਸ ਮੌਕੇ ਬਜ਼ੁਰਗਾਂ ਨੇ ਕਿਹਾ ਕਿ ਉਨ੍ਹਾਂ ਨੂੰ ਬੜਾ ਮਾਣ ਮਹਿਸੂਸ ਹੁੰਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਸਮਾਗਮ ਵਿੱਚ ਆ ਕੇ ਇਸ ਤਰ੍ਹਾਂ ਮਾਣ ਸਨਮਾਨ ਮਿਲਦਾ ਰਹੇ।
ਉਨ੍ਹਾਂ ਕਿਹਾ ਕਿ ਇਸ ਉਮਰ ਵਿੱਚ ਉਹ ਬੱਚਿਆਂ ਨੂੰ ਵੀ ਸਾਂਭ ਰਹੇ ਹਨ ਤੇ ਘਰ ਵੀ ਦੇਖ ਰਹੇ ਹਨ। ਉਹ ਇਸ ਉਮਰ ਵਿੱਚ ਭੰਗੜਾ ਪਾਉਂਦੇ ਹਨ, ਜਿੰਨੀ ਉਮਰ ਵਿੱਚ ਨੌਜਵਾਨ ਭੰਗੜਾ ਨਹੀਂ ਪਾ ਸਕਦੇ ਕਿਉਂਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਵਿੱਚ ਡੁੱਬੀ ਹੋਈ ਹੈ।
ਉਨ੍ਹਾਂ ਕਿਹਾ ਕਿ ਪੁਰਾਣਾ ਸੱਭਿਆਚਾਰ ਬਹੁਤ ਵਧੀਆ ਹੁੰਦਾ ਸੀ। ਸਾਰਾ ਪਰਿਵਾਰ ਇਕੱਠਾ ਬੈਠਦਾ ਸੀ। ਅੱਜ ਦੇ ਸਮਿਆਂ ਵਿੱਚ ਕੋਈ ਵੀ ਬੱਚਾ ਆਪਣੇ ਬਜ਼ੁਰਗਾਂ ਨੂੰ ਨਹੀਂ ਬੁਲਾਉਂਦਾ। ਨੌਜਵਾਨ ਪੀੜ੍ਹੀ ਬਜ਼ੁਰਗ ਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੰਦੀ ਹੈ। ਬਜ਼ੁਰਗ ਆਸ਼ਰਮ ਵਿੱਚ ਰਹਿੰਦੇ ਹਨ। ਕੋਈ ਪੈਨਸ਼ਨ ਵੀ ਨਹੀਂ ਮਿਲਦੀ।