ਸੰਘਰਸ਼ ਕਰਨ ’ਤੇ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਸ਼ਹੀਦ’ ਦਾ ਦਰਜਾ ਨਹੀਂ, ਪਿੰਡ ਦੀ ਵੀ ਕੋਈ ਨਹੀਂ ਲੈ ਰਿਹਾ ਸਾਰ
Download ABP Live App and Watch All Latest Videos
View In Appਦੱਸ ਦੇਈਏ ਕਿ ਇਸ ਵਾਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਸਰਕਾਰ ਵੱਲੋਂ 23 ਮਾਰਚ ਨੂੰ ਖਟਕੜ ਕਲਾਂ ਵਿੱਚ ਕੋਈ ਵਿਸ਼ੇਸ਼ ਸਮਾਗਮ ਨਹੀਂ ਰੱਖਿਆ ਗਿਆ।
ਲੋਕਾਂ ਨੇ ਸਰਕਾਰ ਨੂੰ ਨੌਜਵਾਨਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗ਼ਰੀਬ ਨੌਜਵਾਨਾਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣਾ ਚਾਹੀਦਾ ਹੈ।
ਸਮਾਰਕ ’ਤੇ ਪੁੱਜੇ ਲੋਕਾਂ ਨੇ ਕਿਹਾ ਕਿ ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਇੰਨੀ ਵੱਡੀ ਕੁਰਬਾਨੀ ਦਿੱਤੀ ਪਰ ਅੱਜਕਲ੍ਹ ਹਜ਼ਾਰਾਂ ਨੌਜਵਾਨ ਪ੍ਰਤੀ ਦਿਨ ਵਿਦੇਸ਼ ਜਾ ਕੇ ਉੱਥੋਂ ਦੇ ਗ਼ੁਲਾਮ ਬਣ ਰਹੇ ਹਨ ਕਿਉਂਕਿ ਇੱਥੇ ਨੌਜਵਾਨਾਂ ਨੂੰ ਸਰਕਾਰਾਂ ਦਾ ਯੋਗਦਾਨ ਨਹੀਂ ਮਿਲਦਾ।
ਉਨ੍ਹਾਂ ਦੇ ਪਿੰਡ ਖਟਕੜ ਕਲਾਂ ਵਿੱਚ ਬਣਿਆ ਉਨ੍ਹਾਂ ਦੇ ਸਮਾਰਕ ’ਤੇ ਹਰ ਰੋਜ਼ ਭਾਰੀ ਗਿਣਤੀ ਲੋਕ ਪੁੱਜਦੇ ਹਨ।
ਪਿੰਡ ਵਾਸੀ ਪਿੰਡ ਵਿੱਚ ਮੁੱਖ ਹਾਈਵੇ ’ਤੇ ਸ਼ਹੀਦ ਭਗਤ ਸਿੰਘ ਦੇ ਨਾਂ ਦਾ ਚੌਕ ਬਣਾਉਣ ਦੀ ਮੰਗ ਕਰ ਰਹੇ ਹਨ ਤਾਂ ਕਿ ਸੜਕ ਤੋਂ ਲੰਘਣ ਵਾਲੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਇਹ ਭਗਤ ਸਿੰਘ ਦਾ ਪਿੰਡ ਹੈ।
ਉਂਝ ਸਰਕਾਰ ਦਾ ਕਹਿਣਾ ਹੈ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਜ਼ਰੂਰੀ ਹੈ।
ਭਾਵੇਂ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਨੂੰ ਸਰਕਾਰ ਨੇ ਗੋਦ ਲੈ ਲਿਆ ਹੈ ਫਿਰ ਵੀ ਇੱਥੇ ਨੌਜਵਾਨਾਂ ਲਈ ਖੇਡ ਦਾ ਮੈਦਾਨ ਨਹੀਂ।
ਉਨ੍ਹਾਂ ਦੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਭਗਤ ਸਿੰਘ ਦੇ ਪਿੰਡ ਵਿੱਚ ਵੱਸਦੇ ਹਨ।
ਇਸ ਦੇ ਲਈ ਕਈ ਪਾਰ ਹੜਤਾਲਾਂ ਤੇ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਪਰ ਹਾਲੇ ਤਕ ਇਹ ਮੰਗ ਪੂਰੀ ਨਹੀਂ ਹੋਈ।
ਚੰਡੀਗੜ੍ਹ: 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਦਾ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਦੇ ਪਿੰਡ ਖਟਕੜ ਕਲਾਂ ਦੇ ਲੋਕਾਂ ਨੇ ਕਿਹਾ ਕਿ ਭਗਤ ਸਿੰਘ ਨੇ ਦੇਸ਼ ਲਈ ਵੱਡੀ ਕੁਰਬਾਨੀ ਦਿੱਤੀ ਪਰ ਅੱਜ ਵੀ ਉਨ੍ਹਾਂ ਨੂੰ ‘ਸ਼ਹੀਦ’ ਦੀ ਦਰਜਾ ਨਹੀਂ ਮਿਲ ਸਕਿਆ।
- - - - - - - - - Advertisement - - - - - - - - -