ਪੰਜਾਬ ਬੰਦ, ਸੜਕਾਂ 'ਤੇ ਦਹਿਸ਼ਤ
ਭੀੜ ਨੂੰ ਖਦੇੜਨ ਲਈ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ ਹੈ।
ਪ੍ਰਦਰਸ਼ਨਕਾਰੀ ਤਲਵਾਰਾਂ, ਬੇਸਬਾਲ ਤੇ ਹੋਰ ਹਥਿਆਰਾਂ ਨਾਲ ਲੈਸ ਹਨ ਤੇ ਧੱਕੇ ਨਾਲ ਲੋਕਾਂ ਦੀਆਂ ਦੁਕਾਨਾ ਬੰਦ ਕਰਵਾ ਰਹੇ ਹਨ।
ਵੇਖੋ ਬੰਦ ਦੀਆਂ ਕੁਝ ਹੋਰ ਤਸਵੀਰਾਂ।
ਸ਼ੇਰਾਂ ਵਾਲਾ ਗੇਟ ਦੇ ਬਾਹਰ ਵੀ ਜਾਮ ਲੱਗਾ ਹੋਇਆ ਹੈ ਤੇ ਪ੍ਰਦਰਸ਼ਨਕਾਰੀ ਥਾਂ-ਥਾਂ ਮੋਦੀ ਸਰਕਾਰ ਪੁਤਲੇ ਫੂਕ ਰਹੇ ਹਨ। ਬੱਸ ਸਟੈਂਡ ਕੋਲ ਮੁੱਖ ਮਾਰਗ ਜਾਮ ਹੋਣ ਕਰ ਕੇ ਹਰ ਪਾਸੇ ਜਾਣ ਵਾਲੇ ਲੋਕ ਬੁਰੀ ਤਰ੍ਹਾਂ ਫਸੇ ਹੋਏ ਹਨ।
SC/ST ਐਕਟ ਵਿੱਚ ਹੋਈ ਸੋਧ ਵਿਰੁੱਧ ਦਲਿਤ ਭਾਈਚਾਰੇ ਦਾ ਪ੍ਰਦਰਸ਼ਨ ਹਿੰਸਕ ਹੋ ਰਿਹਾ ਹੈ।
ਭਾਰਤ ਬੰਦ ਦੇ ਸੱਦੇ 'ਤੇ ਬਠਿੰਡਾ ਵਿੱਚ ਵੱਡੀ ਗਿਣਤੀ 'ਚ ਦਲਿਤ ਭਾਈਚਾਰੇ ਦੇ ਲੋਕ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਹਿੰਸਕ ਹੋਏ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਬਠਿੰਡਾ ਬੱਸ ਸਟੈਂਡ ਕੋਲ ਲਾਠੀਚਾਰਜ ਕੀਤਾ ਗਿਆ।
ਇਸੇ ਤਰ੍ਹਾਂ ਪਟਿਆਲਾ ਵਿੱਚ SC/ST ਭਾਈਚਾਰੇ ਦੇ ਲੋਕਾਂ ਨੇ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਦੇ ਨਾਲ-ਨਾਲ ਸ਼ਹਿਰ ਦੀਆਂ ਹੋਰ ਪ੍ਰਮੁੱਖ ਥਾਵਾਂ 'ਤੇ ਜਾਮ ਲਾ ਦਿੱਤਾ ਹੈ।
ਪਟਿਆਲਾ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।