ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ !
ਏਬੀਪੀ ਸਾਂਝਾ | 24 Oct 2018 11:34 AM (IST)
1
ਮੋਗਾ: ਬੁਲੇਟ ਮੋਟਰਸਾਈਕਲ ਦੇ ਪਟਾਕੇ ਪਾਉਣ ਵਾਲਿਆਂ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕੀਤੀ ਜਾਏਗੀ।
2
ਇਸ ਤੋਂ ਇਲਾਵਾ 23 ਬੁਲੇਟ ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ ਹਨ।
3
ਉਨ੍ਹਾਂ ਦੱਸਿਆ ਕਿ ਹੁਣ ਤਕ 10 ਬੁਲੇਟ ਮੋਟਰਸਾਈਕਲ ਬੰਦ ਕਰ ਦਿੱਤੇ ਗਏ ਹਨ।
4
ਮੋਗਾ ਦੇ ਸੀਟੀ 1 ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਐਸਪੀ ਗੁਲਨੀਤ ਸਿੰਘ ਦੇ ਨਿਰਦੇਸ਼ ਤਹਿਤ ਸ਼ਾਮ 5 ਵਜੇ ਤੋਂ ਰਾਤ 9 ਵਜੇ ਤਕ ਬੁਲੇਟ ਮੋਟਰਸਾਈਕਲ ਦੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ।
5
ਇਸ ਦੌਰਾਨ ਟ੍ਰੈਫਿਕ ਦੀ ਸਮੱਸਿਆ ਤੇ ਖ਼ਾਸ ਕਰਕੇ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ’ਤੇ ਪੂਰੇ ਸ਼ਹਿਰ ਵਿੱਚ ਸ਼ਿਕੰਜਾ ਕੱਸਿਆ ਗਿਆ ਹੈ।
6
ਜ਼ਿਲ੍ਹਾ ਮੋਗਾ ਵਿੱਚ ਨਵੇਂ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਚਾਰਜ ਸੰਭਾਲਦਿਆਂ ਹੀ ਸ਼ਹਿਰ ਵਿੱਚ ਲਗਾਤਾਰ ਵਧ ਰਹੇ ਟ੍ਰੈਫਿਕ ਨੂੰ ਦੇਖਦਿਆਂ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਨਾਕੇ ਲਾਉਣ ਦੇ ਹੁਕਮ ਦਿੱਤੇ ਹਨ।