ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਨਾਲ ਭਿਆਨਕ ਹਾਦਸਾ, ਦੋ ਮੌਤਾਂ
ਏਬੀਪੀ ਸਾਂਝਾ | 16 Feb 2019 08:37 PM (IST)
1
ਸ੍ਰੀ ਮੁਕਤਸਰ ਸਾਹਿਬ ਦੇ ਮੁਕਤਸਰ-ਬਠਿੰਡਾ ਰੋਡ ’ਤੇ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ। ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਰਕੇ ਦੋ ਜਣਿਆਂ ਦੀ ਮੌਤ ਹੋ ਗਈ।
2
ਇਨ੍ਹਾਂ ਵਿੱਚੋਂ ਇੱਕ ਕਾਰ ਸਵਾਰ ਰਾਜਸਥਾਨ ਦੇ ਹਨੁਮਾਨਗੜ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਜਦਕਿ ਦੂਜੇ ਕਾਰ ਸਵਾਰ ਦਾ ਅਜੇ ਪਤਾ ਨਹੀਂ ਲੱਗਾ।
3
ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਕਾਰ ਵਿੱਚ ਸਵਾਰਾਂ ’ਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜੇ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਮ ਤੋੜ ਦਿੱਤਾ।
4
ਜਾਣਕਾਰੀ ਮੁਤਾਬਕ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਭੁੱਲਰ ਵਿੱਚ ਦੋ ਕਾਰਾਂ ਦੀ ਆਹਮੋ-ਸਾਹਮਣੇ ਤੋਂ ਟੱਕਰ ਹੋਈ।
5
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।