ਕਸ਼ਮੀਰ ਦੇ ਹੱਕ 'ਚ ਡਟੇ ਪੰਜਾਬੀ ਕਿਸਾਨ, 11 ਕਿਸਾਨ ਜਥੇਬੰਦੀਆਂ ਤੇ ਹੋਰ ਸੰਗਠਨ ਦਾ ਪ੍ਰਦਰਸ਼ਨ
Download ABP Live App and Watch All Latest Videos
View In Appਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਏਗੀ। ਹਾਲੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਹਾਲਾਤਾਂ 'ਤੇ ਕਾਬੂ ਪਾਉਣ ਲਈ ਉਨ੍ਹਾਂ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨਾਂ ਨਾਲ ਗੱਲਬਾਤ ਹੋ ਰਹੀ ਹੈ।
ਪੁਲਿਸ ਪ੍ਰਸ਼ਾਸਨ ਨੇ ਕਿਹਾ ਕਿ ਮੁਹਾਲੀ ਤੇ ਚੰਡੀਗੜ੍ਹ ਵਿੱਚ ਧਾਰਾ 143 ਲੱਗੀ ਹੋਈ ਹੈ ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ ਹੈ
ਇਸ 'ਤੇ ਉਨ੍ਹਾਂ ਸੜਕਾਂ ਜਾਮ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਤੇ ਫੌਜ ਕਸ਼ਮੀਰ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।
ਉਨ੍ਹਾਂ ਮੁਹਾਲੀ ਦੇ ਦੁਸ਼ਹਿਰਾ ਮੈਦਾਨ ਵਿੱਚ ਇਕੱਠੇ ਹੋ ਕੇ ਸਰਕਾਰ ਦੇ ਫੈਸਲੇ ਖ਼ਿਲਾਫ਼ ਆਪਣਾ ਪੱਖ ਰੱਖਣਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਧਾਰਾ 370 ਤੇ 35A ਨੂੰ ਹਟਾਏ ਜਾਣ ਦੇ ਵਿਰੋਧ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਹਨ।
ਇਸ ਜਾਮ ਕਰਕੇ ਸੜਕਾਂ ਦੇ ਦੋਵਾਂ ਪਾਸੇ ਵੱਡੀ ਗਿਣਤੀ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।
ਬਰਨਾਲਾ ਤੋਂ ਆ ਰਹੇ ਵੱਡੀ ਗਿਣਤੀ ਲੋਕਾਂ ਨੂੰ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ। ਇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਬਰਨਾਲਾ ਦੇ ਸੇਖਾ ਰੋਡ 'ਤੇ ਬਰਨਾਲਾ-ਲੁਧਿਆਣਾ ਰਾਜ ਮਾਰਗ ਜਾਮ ਕਰ ਦਿੱਤਾ ਜਦਕਿ ਹੋਰ ਕਿਸਾਨਾਂ ਨੇ ਪਿੰਡ ਬੜਬਰ ਵਿੱਚ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਬੰਦ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਵਿੱਚ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਆਏ ਲੋਕਾਂ ਨੇ ਹਿੱਸਾ ਲੈਣਾ ਸੀ ਪਰ ਇਨ੍ਹਾਂ ਲੋਕਾਂ ਨੂੰ ਮੰਜ਼ਲ ਤਕ ਪੁੱਜਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ।
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਤੇ 35A ਖ਼ਤਮ ਕੀਤੇ ਜਾਣ ਦੇ ਵਿਰੋਧ ਵਿੱਚ ਐਤਵਾਰ ਨੂੰ ਪੰਜਾਬ ਦੇ 11 ਕਿਸਾਨ ਤੇ ਹੋਰ ਸੰਗਠਨਾਂ ਵੱਲੋਂ ਮੁਹਾਲੀ ਦੀ ਦੁਸ਼ਹਿਰਾ ਗਰਾਊਂਡ ਵਿੱਚ ਪ੍ਰਦਰਸ਼ਨ ਕਰਕੇ ਰੈਲੀ ਕੱਢਣ ਦੀ ਯੋਜਨਾ ਸੀ।
- - - - - - - - - Advertisement - - - - - - - - -