ਵੇਖੋ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੁਰਲੱਭ ਹੱਥ ਲਿਖਤਾਂ ਤੇ ਸਿੱਕਿਆਂ ਦੀਆਂ ਤਸਵੀਰਾਂ
ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਬਾਗਬਾਨੀ ਵਿਭਾਗ ਵੱਲੋਂ ਲਾਈਆਂ ਗਈਆਂ ਪ੍ਰਦਰਸ਼ਨੀਆਂ ਨੂੰ ਨੇੜਿਓਂ ਵੇਖਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਲੋਕਾਂ ਨੂੰ ਹੱਥੀਂ ਕਿਰਤ ਰਾਹੀਂ ਤਿਆਰ ਵਸਤਾਂ ਨੂੰ ਪ੍ਰਦਰਸ਼ਿਤ ਕਰਨ ਦਾ ਵੱਡਾ ਪਲੇਟਫਾਰਮ ਹਨ।
Download ABP Live App and Watch All Latest Videos
View In Appਇਸ ਤੋਂ ਇਲਾਵਾ ਪੰਜਾਬ ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ ਜਿਸ ਦੌਰਾਨ ਮੁੱਖ ਮੰਤਰੀ ਨੇ ਦਿਹਾਤੀ ਖੇਤਰ ਵਿਚਲੇ ਹੁਨਰ ਨੂੰ ਹੁਲਾਰਾ ਦੇਣ ਤੇ ਸਵੈ ਸਹਾਇਤਾ ਗਰੁੱਪਾਂ ਰਾਹੀਂ ਲੋਕਾਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਸੁਲਤਾਨਪੁਰ ਲੋਧੀ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਹੱਥ ਲਿਖਤਾਂ, ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਪ੍ਰਦਰਸ਼ਨੀ ਲਾਈ ਗਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਇਸ ਦਾ ਉਦਘਾਟਨ ਕੀਤਾ।
ਮੁੱਖ ਮੰਤਰੀ ਨੇ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ-ਆਪਣੇ ਪਰਿਵਾਰਾਂ ਨਾਲ ਪ੍ਰਦਰਸ਼ਨੀ ਵੇਖਣ ਤਾਂ ਜੋ ਨਵੀਂ ਪੀੜ੍ਹੀ ਗੁਰੂ ਸਾਹਿਬਾਨ ਬਾਰੇ ਵੱਧ ਤੋਂ ਵੱਧ ਜਾਣੂ ਹੋ ਸਕੇ।
ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਲਵਾਈ ਗਈ ਪ੍ਰਦਰਸ਼ਨੀ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ 53 ਪੈਨਲ ਲਾਏ ਗਏ ਹਨ ਜਿਨ੍ਹਾਂ ਵਿੱਚ ਉਨ੍ਹਾਂ ਦੇ ਜਨਮ ਤੋਂ ਲੈ ਕੇ ਉਦਾਸੀਆਂ, ਖੇਤੀ ਕਰਨ ਤੇ ਅੰਤਿਮ ਸਮੇਂ ਨਾਲ ਸਬੰਧਤ ਦੁਰਲੱਭ ਚਿੱਤਰ, ਹੱਥ ਲਿਖਤ ਜਨਮ ਸਾਖੀਆਂ ਤੇ ਸੋਨੇ ਤੇ ਚਾਂਦੀ ਦੇ ਨਾਨਕਸ਼ਾਹੀ ਸਿੱਕੇ ਸ਼ਾਮਲ ਹਨ।
ਉਨ੍ਹਾਂ ਦਿਹਾਤੀ ਖੇਤਰ ਵਿਚਲੇ ਲੋਕਾਂ ਵੱਲੋਂ ਦਸਤਕਾਰੀ ਰਾਹੀਂ ਤਿਆਰ ਕੀਤੀਆਂ ਵਸਤਾਂ ਤੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਕੀਤੇ ਜਾ ਰਹੇ ਕਾਰੋਬਾਰ ਬਾਰੇ ਵੀ ਹੋਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।
- - - - - - - - - Advertisement - - - - - - - - -