✕
  • ਹੋਮ

‘ਏਬੀਪੀ ਸਾਂਝਾ’ Exclusive- ਅੰਮ੍ਰਿਤਸਰ ਗ੍ਰਨੇਡ ਹਮਲਾ: ਕੈਪਟਨ ਨੇ ਪੀੜਤਾਂ ਦਾ ਪੁੱਛਿਆ ਹਾਲ, ਵੇਖੋ ਤਸਵੀਰਾਂ

ਏਬੀਪੀ ਸਾਂਝਾ   |  19 Nov 2018 04:11 PM (IST)
1

ਇਸ ਤੋਂ ਇਲਾਵਾ ਮੁੱਖ ਮੰਤਰੀ ਅੰਮ੍ਰਿਤਸਰ ਦੇ ਆਈਵੀ ਹਸਪਤਾਲ ਵਿੱਚ ਦਾਖ਼ਲ ਕੁਝ ਮਰੀਜ਼ਾਂ ਨਾਲ ਵੀ ਮੁਲਾਕਾਤ ਕਰਨ ਪੁੱਜੇ।

2

3

4

ਜ਼ਿਕਰਯੋਗ ਹੈ ਕਿ ਬੀਤੇ ਦਿਨ ਹੋਏ ਗ੍ਰਨੇਡ ਧਮਾਕੇ ਵਿੱਚ 3 ਜਣਿਆਂ ਦੀ ਮੌਤ ਹੋ ਗਈ ਸੀ ਤੇ 21 ਜਣੇ ਜ਼ਖ਼ਮੀ ਹੋ ਗਏ ਸਨ।

5

ਉਨ੍ਹਾਂ ਕਿਹਾ ਕਿ ਇਹ ਮਾੜੀ ਘਟਨਾ ਹੈ ਅਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਛੇਤੀ ਹੀ ਦੋਸ਼ੀਆਂ ਤਕ ਪੁੱਜਣ ਦੀ ਕੋਸ਼ਿਸ਼ ਕੀਤੀ ਜਾਵੇਗੀ।

6

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਵਿੱਚ ਹਾਈ ਅਲਰਟ ਸੀ, ਹਰ ਪਾਸੇ ਨਾਕਾਬੰਦੀ ਵੀ ਸੀ ਪਰ ਹਰ ਗੱਡੀ ਦੀ ਜਾਂਚ ਕਰਨਾ ਸੰਭਵ ਨਹੀਂ ਹੈ।

7

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡੇਰਿਆਂ ਦੀ ਸੁਰੱਖਿਆ ਵਧਾਈ ਜਾਵੇਗੀ।

8

ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਓਪੀ ਸੋਨੀ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਗੁਰਜੀਤ ਔਜਲਾ, ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਹਰਪ੍ਰਤਾਪ ਅਜਨਾਲਾ ਵੀ ਹਾਜ਼ਰ ਸਨ।

9

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਾਸਾਂਸੀ ਵਿਖੇ ਹੋਏ ਗ੍ਰਨੇਡ ਹਮਲੇ ਵਾਲੀ ਥਾਂ ’ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲਿਆ।

10

ਹਰਵਿੰਦਰ ਸਿੰਘ ਫੂਲਕਾ ਦੇ ਸੈਨਾ ਮੁਖੀ ਵੱਲੋਂ ਕਰਵਾਏ ਹਮਲੇ ਦੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਫੂਲਕਾ ਅਨਸਟੇਬਲ ਹਨ।

11

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਮੁਆਵਜ਼ੇ ਦਾ ਐਲਾਨ ਉਨ੍ਹਾਂ ਕੱਲ੍ਹ ਹੀ ਕਰ ਦਿੱਤਾ ਸੀ।

12

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲਸ ਜਾਂਚ ਕਰ ਰਹੀ ਹੈ। ਹਾਲੇ ਇਸ ਮਾਮਲੇ ’ਤੇ ਵਿੱਚ ਕੁਝ ਵੀ ਕਹਿਣਾ ਜਲਦੀਬਾਜ਼ੀ ਹੋਵੇਗਾ।

13

ਉਨ੍ਹਾਂ ਐਲਾਨ ਕੀਤਾ ਕਿ ਇਹ ਅੱਤਵਾਦੀ ਹਮਲਾ ਹੈ।

14

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੂੰ ਨਿਰੰਕਾਰੀਆਂ ਦੇ 1978 ਵਿੱਚ ਹੋਏ ਕਾਂਡ ਨਾਲ ਨਾ ਜੋੜਿਆ ਜਾਵੇ।

15

ਨਿਰੰਕਾਰੀ ਭਵਨ ਦੇ ਦੌਰੇ ਪਿੱਛੋਂ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਹਸਪਤਾਲ ਜਾ ਕੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ।

16

ਵੇਖੋ ਹੋਰ ਤਸਵੀਰਾਂ।

17

ਇਸ ਦੌਰਾਨ ਜਾਂਚ ਟੀਮ ਦੇ ਮਾਹਰਾਂ ਨੇ ਮੁੱਖ ਮੰਤਰੀ ਨੂੰ ਗ੍ਰਨੇਡ ਦੇ ਕੁਝ ਹਿੱਸੇ ਵਿਖਾਏ।

  • ਹੋਮ
  • ਪੰਜਾਬ
  • ‘ਏਬੀਪੀ ਸਾਂਝਾ’ Exclusive- ਅੰਮ੍ਰਿਤਸਰ ਗ੍ਰਨੇਡ ਹਮਲਾ: ਕੈਪਟਨ ਨੇ ਪੀੜਤਾਂ ਦਾ ਪੁੱਛਿਆ ਹਾਲ, ਵੇਖੋ ਤਸਵੀਰਾਂ
About us | Advertisement| Privacy policy
© Copyright@2025.ABP Network Private Limited. All rights reserved.