ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਸੁਖਜਿੰਦਰ ਸਿੰਘ ਦਾ ਸਸਕਾਰ
ਏਬੀਪੀ ਸਾਂਝਾ | 16 Feb 2019 05:06 PM (IST)
1
ਕੇਂਦਰੀ ਮੰਤਰੀ ਵਿਜੇ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਹਮਲੇ ਦਾ ਜਵਾਬ ਦੇਵੇਗੀ। ਪੀਐਮ ਮੋਦੀ ਨੇ ਇਸ ਸਬੰਧੀ ਫੌਜ ਨੂੰ ਹਰੀ ਝੰਡੀ ਦੇ ਦਿੱਤੀ ਹੈ।
2
ਇਸ ਮੌਕੇ ਲੋਕਾਂ ਨੇ ਪਾਕਿਸਤਾਨ ਖਿਲਾਫ਼ ਕਾਰਵਾਈ ਕਰਨ ਦੀ ਲਗਾਤਾਰ ਮੰਗ ਕੀਤੀ। ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਯਮਾਂ ਮੁਤਾਬਕ ਮੁਆਵਜ਼ਾ ਦਿੱਤਾ ਜਾਵੇਗਾ।
3
ਜਿਸ ਵੇਲੇ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪੁੱਜੀ ਤਾਂ ਲੋਕਾਂ ਨੇ ‘ਸੁਖਜਿੰਦਰ ਸਿੰਘ ਸ਼ਹੀਦ ਅਮਰ ਰਹੇ’ ਅਤੇ ‘ਪਾਕਿਸਤਾਨ ਮੁਰਦਾਬਾਦ’ ਦੇ ਨਾਅਰੇ ਲਾਏ।
4
ਇਸ ਮੌਕੇ ਕੇਂਦਰੀ ਰਾਜ ਮੰਤਰੀ ਵਿਜੈ ਗੋਇਲ, ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਸਮੇਤ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
5
ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਸੁਖਜਿੰਦਰ ਸਿੰਘ ਦੇ ਜੱਦੀ ਪਿੰਡ ਗੰਡੀਵਿੰਡ ਧੱਤਲ ਵਿੱਚ ਅੱਜ ਉਨ੍ਹਾਂ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।