ਬੰਦ ਦੇ ਸੱਦੇ ਮਗਰੋਂ ਅੰਮ੍ਰਿਤਸਰ 'ਚ ਚੱਪੇ-ਚੱਪੇ 'ਤੇ ਪੁਲਿਸ ਪਹਿਰਾ
ਅੰਮ੍ਰਿਤਸਰ ਪੁਲਿਸ ਦਾ ਦਾਅਵਾ ਹੈ ਕਿ ਸ਼ਹਿਰ ਵਿੱਚ ਅਮਨ ਸ਼ਾਂਤੀ ਦੀ ਸਥਿਤੀ ਬਣੀ ਰਹੇਗੀ ਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ।
ਇਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸ਼ਹਿਰ ਵਿੱਚ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਪੁਲਿਸ ਵਿੱਚ ਪੈਰਾ ਮਿਲਟਰੀ ਫੋਰਸ ਦੀਆਂ ਛੇ ਕੰਪਨੀਆਂ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਨੂੰ ਸ਼ਹਿਰ ਦੇ ਗੰਭੀਰ ਸਥਾਨਾਂ ਉੱਪਰ ਤਾਇਨਾਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਵੀ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਸ਼ਹਿਰ ਦੇ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਸ਼ੱਕੀ ਵਿਅਕਤੀਆਂ ਦੇ ਉੱਪਰ ਵੀ ਨਜ਼ਰ ਰੱਖੀ ਜਾ ਰਹੀ ਹੈ।
ਹਾਲਾਂਕਿ ਦਲ ਖ਼ਾਲਸਾ ਨੇ ਬੰਦ ਦੇ ਸੱਦੇ ਨੂੰ ਲੈ ਕੇ ਸਾਰੇ ਭਾਈਚਾਰਿਆਂ, ਵਿੱਦਿਅਕ ਤੇ ਵਪਾਰਕ ਅਦਾਰਿਆਂ ਨੂੰ ਅਮਨ ਸ਼ਾਂਤੀ ਨਾਲ ਬੰਦ ਕਰਨ ਦਾ ਸੱਦਾ ਦਿੱਤਾ ਹੈ, ਫਿਰ ਵੀ ਪੁਲਿਸ ਕਿਸੇ ਕਿਸਮ ਦੀ ਕੁਤਾਹੀ ਨਹੀਂ ਵਰਤਣਾ ਚਾਹੁੰਦੀ।
ਅੰਮ੍ਰਿਤਸਰ: ਦਲ ਖ਼ਾਲਸਾ ਵੱਲੋਂ ਛੇ ਜੂਨ ਨੂੰ ਘੱਲੂਘਾਰਾ ਦਿਵਸ ਦੀ ਬਰਸੀ ਮੌਕੇ ਅੰਮ੍ਰਿਤਸਰ ਸ਼ਹਿਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ।