ਰੁਹਾਨੀਅਤ ਦੇ ਕੇਂਦਰ ਹਰਿਮੰਦਰ ਸਾਹਿਬ ਦੀਆਂ ਬੇਹੱਦ ਖਾਸ ਤਸਵੀਰਾਂ
ਵੇਖੋ ਹੋਰ ਤਸਵੀਰਾਂ।
ਰਾਤ ਸਮੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਜਾਣਗੇ ਤੇ ਦਿਲਕਸ਼ ਆਤਿਸ਼ਬਾਜ਼ੀ ਵੀ ਕਰਵਾਈ ਜਾਵੇਗੀ।
ਸਜਾਵਟ ਲਈ ਮਲੇਸ਼ੀਆ, ਥਾਈਲੈਂਡ, ਕੀਨੀਆ, ਸਿੰਘਾਪੁਰ, ਆਸਟ੍ਰੇਲੀਆ ਆਦਿ ਤੋਂ 100 ਕੁਇੰਟਲ ਫੁੱਲ ਮੰਗਵਾਏ ਹਨ।
ਇਸ ਸਜਾਵਟ ਦਾ ਜਿੰਮਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਨਾਲ ਦਿੱਲੀ ਵਾਸੀ ਕੇਕੇ ਸ਼ਰਮਾ, ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਚੁੱਕਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਵੀ ਕੀਤੀ ਗਈ ਹੈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।
ਦਰਬਾਰ ਸਾਹਿਬ ਨੂੰ ਸੁੰਦਰ ਤਰੀਕੇ ਨਾਲ ਸਜਾਉਣ ਲਈ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ।
ਇਸ ਦੇ ਪਹਿਲੇ ਗ੍ਰੰਥੀ ਹੋਣ ਦਾ ਮਾਣ ਬਾਬਾ ਬੁੱਢਾ ਜੀ ਨੂੰ ਪ੍ਰਾਪਤ ਹੋਇਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਦਰਬਾਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।
ਦੇਸ਼ਾਂ-ਵਿਦੇਸ਼ਾਂ ਵਿੱਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ।
ਅੱਜ ਦੇ ਹੀ ਦਿਨ 1604 ਈ: (ਭਾਦਰੋਂ ਸੁਦੀ 1,1661 ਬਿਕਰਮੀ ਸੰਮਤ) ਨੂੰ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਬਿਰਾਜਮਾਨ ਕੀਤਾ।